ਚੈਕਿੰਗ ਕੀਤੇ ਜਾਨ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 29 ਮਾਰਚ 2026 : SSP ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ , ਸਮਾਜ ਵਿਰੋਧੀ ਤੱਤਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਸ਼ਹਿਰ ਭਰ ਵਿੱਚ ਸੀਲਿੰਗ ਅਤੇ ਨਾਕਾਬੰਦੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ , ਪੁਲਿਸ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਮੁੱਖ ਚੌਰਾਹਿਆਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ ਵਾਹਨ ਅਤੇ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ , ਇਸ ਦੌਰਾਨ ਸ਼ੱਕੀ ਵਾਹਨਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਦਸਤਾਵੇਜ਼ਾਂ ਦੀ ਵੀ ਪੁਸ਼ਟੀ ਕੀਤੀ ਜਾ ਰਹੀ ਹੈ
ਅਧਿਕਾਰੀਆਂ ਅਨੁਸਾਰ ਇਹ ਮੁਹਿੰਮ ਖ਼ਾਸ ਤੌਰ ‘ਤੇ ਨਸ਼ਾ ਤਸਕਰੀ ‘ਤੇ ਨਕੇਲ ਪਾਉਣ ਅਤੇ ਅਪਰਾਧਕ ਗਤੀਵਿਧੀਆਂ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਹੈ , ਪੁਲਿਸ ਵੱਲੋਂ ਰਾਤ ਦੇ ਸਮੇਂ ਗਸ਼ਤ ਵੀ ਵਧਾਈ ਗਈ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ , ਪਟਿਆਲਾ ਪੁਲਿਸ ਵੱਲੋਂ ਭਵਿੱਖ ਵਿੱਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ ਤਾਂ ਜੋ ਜ਼ਿਲ੍ਹੇ ਵਿੱਚ ਅਪਰਾਧ ‘ਤੇ ਕਾਬੂ ਪਾਇਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ