← ਪਿਛੇ ਪਰਤੋ
ਸਾਬਕਾ ਸਰਪੰਚ ਪੂਰਨ ਰਾਮ ਕਾਂਗਰਸ ਵਿੱਚ ਸ਼ਾਮਿਲ ਕਰਦੇ ਹੋਏ ਕਾਂਗਰਸੀ ਆਗੂ
ਦੀਦਾਰ ਗੁਰਨਾ
ਰਾਜਪੁਰਾ 29 ਮਾਰਚ 2026 : ਰਾਜਪੁਰਾ ਦੇ ਪਿੰਡ ਸ਼ਾਮਦੂ ਤੋਂ ਸਾਬਕਾ ਸਰਪੰਚ ਸ੍ਰੀ ਪੂਰਨ ਰਾਮ ਜੀ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਹਰਦਿਆਲ ਕੰਬੋਜ਼ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ , ਇਸ ਮੌਕੇ ਉਨ੍ਹਾਂ ਦਾ ਕਾਂਗਰਸ ਪਾਰਟੀ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ , ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਸ੍ਰੀ ਪੂਰਨ ਰਾਮ ਜੀ ਨੂੰ ਵਧਾਈ ਦਿੰਦਿਆਂ ਕਾਂਗਰਸ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਤਜਰਬੇ ਅਤੇ ਲੋਕਾਂ ਨਾਲ ਜੁੜਾਅ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ , ਇਸ ਮੌਕੇ ਗੱਲਬਾਤ ਕਰਦਿਆਂ ਹਰਦਿਆਲ ਕੰਬੋਜ਼ ਕਿਹਾ ਕਿ ਸ੍ਰੀ ਪੂਰਨ ਰਾਮ ਜੀ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸੇਵਾ ਨੂੰ ਯੋਗ ਮੰਚ ਮਿਲੇਗਾ ,ਇਸ ਮੌਕੇ ਸ੍ਰੀ ਪੂਰਨ ਰਾਮ ਜੀ ਨੇ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਕਾਂਗਰਸ ਪਾਰਟੀ ਦੇ ਨਾਲ ਮਿਲ ਕੇ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹਨ
Total Responses : 20