ਨਵੇਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਕਾਕਾ ਰਣਦੀਪ ਸਿੰਘ ਨਾਭਾ ਅਤੇ ਹੋਰ
ਦੀਦਾਰ ਗੁਰਨਾ
ਅਮਲੋਹ 2 ਅਪ੍ਰੈਲ 2026 : ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਦੇ “ਮਿਸ਼ਨ 2027” ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ , ਇਸ ਮੁਹਿੰਮ ਨੂੰ ਹੋਰ ਗਤੀ ਉਸ ਵੇਲੇ ਮਿਲੀ ਜਦੋਂ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਅਕਾਲੀ ਦਲ ਨਾਲ ਜੁੜੇ ਆਗੂਆਂ ਨੇ ਕਾਂਗਰਸ ਦਾ ਪੱਲਾ ਫੜ ਲਿਆ , ਕਾਂਗਰਸ ਪਾਰਟੀ ਦੀਆਂ ਲੋਕ-ਹਿਤੈਸ਼ੀ ਅਤੇ ਵਿਕਾਸਮੁੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਰਮਜੀਤ ਸਿੰਘ ਰੰਧਾਵਾ (ਪ੍ਰਧਾਨ, ਗੁਰਦੁਆਰਾ ਸਾਹਿਬ ਅਮਲੋਹ) ਅਤੇ ਗੁਰਲਾਲ ਸਿੰਘ (ਖਜਾਨਚੀ) ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ
ਇਸ ਮੌਕੇ ਉਨ੍ਹਾਂ ਨੂੰ ਪਾਰਟੀ ਵਿੱਚ ਸਨਮਾਨ ਨਾਲ ਸ਼ਾਮਿਲ ਕਰਦਿਆਂ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਯਾਤਰਾ ਜਾਰੀ ਰਹੇਗੀ , ਉਨ੍ਹਾਂ ਨੇ ਕਿਹਾ ਕਿ ਨਵੇਂ ਸ਼ਾਮਿਲ ਹੋਏ ਆਗੂਆਂ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ “ਮਿਸ਼ਨ 2027” ਨੂੰ ਕਾਮਯਾਬ ਬਣਾਇਆ ਜਾਵੇਗਾ , ਨਵੇਂ ਸ਼ਾਮਿਲ ਹੋਏ ਆਗੂਆਂ ਨੇ ਵੀ ਭਰੋਸਾ ਦਿੱਤਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯੋਗਦਾਨ ਪਾਉਣਗੇ , ਇਸ ਮੌਕੇ ਕਾਂਗਰਸੀ ਵਰਕਰ ਅਤੇ ਸਥਾਨਕ ਆਗੂ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਸਾਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ