ਆਂਗਣਵਾੜੀ ਮੁਲਾਜ਼ਮਾਂ ਵੱਲੋਂ ਆਂਗਣਵਾੜੀ ਸੈਂਟਰਾਂ ਲਈ ਖਰੀਦੇ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰੋਧ
ਸਮਾਰਟ ਫੋਨ ਤੋਂ ਬਿਨਾਂ ਡਾਟਾ ਆਨਲਾਈਨ ਨਹੀਂ- ਗੁਰਮੀਤ ਕੌਰ ਗੋਨਿਆਣਾ
ਅਸ਼ੋਕ ਵਰਮਾ
ਬਠਿੰਡਾ,3 ਅਪ੍ਰੈਲ2026:ਅੱਜ ਇਥੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨਿਆਣਾ ਨੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫੋਨ ਆਂਗਣਵਾੜੀ ਪੋਸ਼ਣ ਅਭਿਆਨ ਦੇ ਅਧੀਨ ਆਂਗਣਵਾੜੀ ਸੈਂਟਰਾਂ ਵਿੱਚ ਦੇਣ ਲਈ ਖਰੀਦੇ ਸਨ ਉਹ ਫੋਨ ਹੁਣ ਸਰਵੇ ਕਰਨ ਲਈ ਰੂਰਲ ਡਿਵੈਲਪਮੈਂਟ ਮਹਿਕਮੇ ਨੂੰ ਦਿੱਤੇ ਜਾ ਰਹੇ ਹਨ, ਉਹਨਾਂ ਨੇ ਕਿਹਾ ਕਿ ਸਰਕਾਰ ਜੋ 13 ਅਪ੍ਰੈਲ ਨੂੰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕਰ ਰਹੀ ਹੈ ਉਸ ਵਿੱਚ ਜੋ ਫਾਰਮ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨਾਂ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ, ਉਹ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨਾਂ ਤੋਂ ਨਹੀਂ ਭਰਨਗੀਆਂ, ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦੇਵੇਗੀ ਜੋ ਪੋਸ਼ਨ ਅਭਿਆਨ ਦੇ ਅੰਡਰ ਉਹਨਾਂ ਲਈ ਖਰੀਦੇ ਗਏ ਹਨ, ਤਾਂ ਹੀ ਇਹ ਯੋਜਨਾ ਦੇ ਫਾਰਮ ਭਰੇ ਜਾਣਗੇ। ਉਹਨਾਂ ਨੇ ਮੰਗ ਕੀਤੀ ਕਿ ਇਹਨਾਂ ਫਾਰਮਾਂ ਨੂੰ ਅਪਲੋਡ ਕਰਨ ਲਈ ਘੱਟੋ ਘੱਟ 100 ਰੁਪਏ ਪ੍ਰਤੀ ਫਾਰਮ ਆਗਣਵਾੜੀ ਵਰਕਰ ਨੂੰ ਦਿੱਤਾ ਜਾਵੇ। ਸਰਕਾਰ ਨੇ ਮਾਣ ਭੱਤਾ ਦੁਗਣਾ ਕਰਨ ਦਾ ਵਾਅਦਾ ਕਰਿਆ ਸੀ ਪਰ ਕੰਮ ਕਰਨ ਬਦਲੇ ਵੀ ਮਾਣ ਭੱਤਾ ਨਹੀਂ ਦਿੰਦੇ ਜੋ ਬਹੁਤ ਹੀ ਦੁੱਖ ਦੀ ਗੱਲ ਹੈ।