ਤੇਜ਼ ਰਫਤਾਰ ਟਿੱਪਰ,ਕਾਰ ਨੂੰ ਟੱਕਰ ਮਾਰ ਕੇ ਹੋਇਆ ਫਰਾਰ, ਬਾਲ -ਬਾਲ ਬਚੇ ਕਾਰ ਸਵਾਰ..
ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਕਾਰ
ਰੋਹਿਤ ਗੁਪਤਾ
ਗੁਰਦਾਸਪੁਰ
ਗੁਰਦਾਸਪੁਰ ਕਲਾਨੌਰ ਰੋਡ ਤੇ ਸਥਿਤ ਅੱਡਾ ਜੋੜਾ ਛੱਤਰਾਂ ਦੇ ਨਜ਼ਦੀਕ ਇੱਕ ਤੇਜ਼ ਰਫਤਾਰ ਟਿੱਪਰ ਨੇ ਕਾਰ ਸਵਾਰਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਰਨ ਕਾਰਬੋਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ ਪਰ ਕਾਰ ਵਿੱਚ ਸਵਾਰ ਪੰਜ ਵਿਅਕਤੀ ਬਾਲ- ਬਾਲ ਬਚੇ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਾਰ ਵਿੱਚ ਸਵਾਰ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਬਟਾਲਾ ਦੇ ਨੇੜੇ ਇੱਕ ਪਿੰਡ ਦੇ ਰਹਿਣ ਵਾਲੇ ਹਨ ਅਤੇ ਗੁਰਦਾਸਪੁਰ ਕਿਸੇ ਕੰਮ ਲਈ ਆਏ ਸੀ ਤੇ ਇਸ ਤੋਂ ਬਾਅਦ ਉਹ ਕਲਾਨੌਰ ਨੂੰ ਜਾ ਰਹੇ ਸਨ ਕਿ ਰਸਤੇ ਵਿੱਚ ਅੱਡਾ ਜੋੜਾ ਛੱਤਰਾਂ ਨਜ਼ਦੀਕ ਅਚਾਨਕ ਕਲਾਨੌਰ ਸਾਈਡ ਤੋਂ ਆ ਰਹੀ ਇੱਕ ਤੇਜ ਰਫਤਾਰ ਟਿੱਪਰ ਨੇ ਸਾਡੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਸਾਡੀ ਕਾਰ ਦਾ ਕਰੀਬ 3 ਲੱਖ ਦਾ ਨੁਕਸਾਨ ਹੋ ਗਿਆ ਹੈ ਅਤੇ ਕਾਰ ਸਵਾਰਾਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ ਪਰ ਟਿੱਪਰ ਚਾਲਕ ਗੁਰਦਾਸਪੁਰ ਵਾਲੀ ਸਾਈਡ ਨੂੰ ਟਿੱਪਰ ਲੈ ਕੇ ਫਰਾਰ ਹੋ ਗਿਆ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪੁਲਿਸ ਵੱਲੋਂ ਮੌਕੇ ਦੇ ਪਹੁੰਚ ਕੇ ਰੋਡ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੇ ਫੁਟੇਜ ਖੰਗਾਲੇ ਜਾ ਰਹੀ ਹਨ ਤਾਂ ਟਿੱਪਰ ਚਾਲਕ ਨੂੰ ਕਾਬੂ ਕੀਤਾ ਜਾ ਸਕੇ