ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ
*ਕਿਹਾ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ ਜਾਵੇ*
*ਪੰਜਾਬ ਸਰਕਾਰ ਹਰ ਨਾਗਰਿਕ ਨੂੰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ*
ਪ੍ਰਮੋਦ ਭਾਰਤੀ
ਨਵਾਂਸ਼ਹਿਰ 14 ਅਪ੍ਰੈਲ, 2026
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਯੁੱਧ ਨਸ਼ਿਆਂ ਵਿਰੁੱਧ ਅਤੇ ਵਾਟਰ/ਵੈਕਟਰ ਬੋਰਨ ਬੀਮਾਰੀਆਂ (ਜਿਵੇਂ ਡੇਂਗੂ/ਮਲੇਰੀਆ) ਦੀ ਰੋਕਥਾਮ ਸਬੰਧੀ ਕੀਤੀ ਗਈ ਪ੍ਰਗਤੀ ਦਾ ਜਾਇਜ਼ਾ ਲਿਆ ਹੈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ, ਐਸ.ਡੀ.ਐਮ. ਬੰਗਾ ਵਿਪਨ ਭੰਡਾਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਸਿਵਲ ਹਸਪਤਾਲ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਧਾਉਣ ‘ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਮੰਤਵ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦਾ ਹਰ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਾਪਤ ਕਰਨ ਦਾ ਹੱਕਦਾਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਹਰ ਹੱਕਦਾਰ ਪਰਿਵਾਰ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਮਿਊਨਿਟੀ ਵਿੱਚ ਲੋਕਾਂ ਨੂੰ ਜਾਗਰੂਕ ਕਰਨ, ਕੈਂਪ ਲਗਾਉਣ ਅਤੇ ਕਾਮਨ ਸਰਵਿਸ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਵਧਾਉਣ ਲਈ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੀ ਵੀ ਵਿਸਤ੍ਰਿਤ ਸਮੀਖਿਆ ਕੀਤੀ ਗਈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਵਰਤੋਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਾਂਝੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਾ ਛੁਡਾਉ ਕੇਂਦਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਿਆ ਜਾਵੇ ਅਤੇ ਮਰੀਜ਼ਾਂ ਨੂੰ ਉਚਿਤ ਇਲਾਜ, ਕਾਉਂਸਲਿੰਗ ਅਤੇ ਪੁਨਰਵਾਸ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਪ੍ਰਮੋਦ ਭਾਰਤੀ
ਨਵਾਂਸ਼ਹਿਰ 01 ਅਪ੍ਰੈਲ, 2026 ਲਈ ਪ੍ਰੇਰਿਤ ਕੀਤਾ ਜਾਵੇ।
ਸਿਹਤ ਮੰਤਰੀ ਨੇ ਆਉਣ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਾਣੀ ਅਤੇ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਫੋਗਿੰਗ, ਸਾਫ-ਸਫ਼ਾਈ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਸਮੇਂ ਸਿਰ ਚਲਾਇਆ ਜਾਵੇ। ਉਨ੍ਹਾਂ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਨਿਯਮਿਤ ਜਾਂਚ ਕੀਤੀ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਸਿਹਤ ਕੇਂਦਰਾਂ ‘ਤੇ ਲੋੜੀਂਦੀ ਦਵਾਈਆਂ ਅਤੇ ਸਾਜੋ-ਸਮਾਨ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਹਰ ਅਧਿਕਾਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੰਮ ਕਰਦਿਆਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।