ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਜਪਾ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਂਟ
ਅਸ਼ੋਕ ਵਰਮਾ
ਬਠਿੰਡਾ, 14 ਅਪ੍ਰੈਲ 2026 :ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਡਕਰ ਦੀ ਜਨਮ ਜਯੰਤੀ ਦੇ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਭਾਜਪਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਰੋਜ਼ ਗਾਰਡਨ ਕੋਲ ਸਥਿਤ ਡਾ. ਅੰਬੇਡਕਰ ਦੀ ਪ੍ਰਤਿਮਾ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਉਨ੍ਹਾਂ ਨੂੰ ਸ਼ਤ-ਸ਼ਤ ਨਮਨ ਕੀਤਾ। ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਉਨ੍ਹਾਂ ਦੇ ਦੱਸੇ ਰਾਹ ‘ਤੇ ਚੱਲਣ ਦਾ ਸੰਕਲਪ ਲਿਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ “ਡਾ. ਅੰਬੇਡਕਰ ਨੇ ਦੇਸ਼ ਨੂੰ ਇੱਕ ਮਜ਼ਬੂਤ ਸੰਵਿਧਾਨ ਦਿੱਤਾ, ਜੋ ਹਰ ਨਾਗਰਿਕ ਨੂੰ ਸਮਾਨ ਅਧਿਕਾਰ ਪ੍ਰਦਾਨ ਕਰਦਾ ਹੈ।
ਉਨ੍ਹਾਂ ਦੀ ਜ਼ਿੰਦਗੀ ਸੰਘਰਸ਼ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸਮਰਪਣ ਸਾਡੇ ਸਭ ਲਈ ਪ੍ਰੇਰਣਾ ਦਾ ਸਰੋਤ ਹੈ। ਭਾਜਪਾ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ।” ਪ੍ਰੋਗਰਾਮ ਦੇ ਅੰਤ ਵਿੱਚ ਮੌਜੂਦ ਸਾਰੇ ਵਰਕਰਾਂ ਨੇ ਉਨ੍ਹਾਂ ਦੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਕੀਤਾ।ਇਸ ਮੌਕੇ ਭਾਜਪਾ ਦੇ ਨੈਸ਼ਨਲ ਕੌਂਸਲ ਮੈਂਬਰ ਐਡਵੋਕੇਟ ਮੋਹਨ ਲਾਲ ਗਰਗ, ਪਾਰਟੀ ਬੁਲਾਰੇ ਐਡਵੋਕੇਟ ਅਸ਼ੋਕ ਭਾਰਤੀ ਅਤੇ ਜ਼ਿਲ੍ਹਾ ਜਰਨਲ ਸਕੱਤਰ ਉਮੇਸ਼ ਸ਼ਰਮਾ ਸਮੇਤ ਜ਼ਿਲ੍ਹੇ ਅਤੇ ਵੱਖ-ਵੱਖ ਮੰਡਲਾਂ ਦੇ ਅਹੁਦੇਦਾਰ ਮੌਜੂਦ ਸਨ। ਸਭ ਨੇ ਡਾ. ਅੰਬੇਡਕਰ ਦੇ ਸਮਾਜਿਕ ਨਿਆਂ, ਸਮਾਨਤਾ ਅਤੇ ਸੰਵਿਧਾਨਕ ਮੁੱਲਾਂ ਲਈ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਵਿਚਾਰਾਂ ਨੂੰ ਅੱਜ ਦੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਦੱਸਿਆ।