ਡਾਕਟਰ ਰਮਨ ਕੁਮਾਰ ਗੁਪਤਾ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ
ਮਨਪ੍ਰੀਤ ਸਿੰਘ
ਰੂਪਨਗਰ, 17 ਅਪ੍ਰੈਲ :
ਸਿਹਤ ਵਿਭਾਗ ਰੂਪਨਗਰ ਲਈ ਅੱਜ ਇੱਕ ਮਹੱਤਵਪੂਰਨ ਦਿਨ ਰਿਹਾ ਜਦੋਂ ਡਾਕਟਰ ਰਮਨ ਕੁਮਾਰ ਗੁਪਤਾ ਨੇ ਬਤੌਰ ਸਿਵਲ ਸਰਜਨ ਰੂਪਨਗਰ ਆਪਣਾ ਅਹੁਦਾ ਸੰਭਾਲ ਲਿਆ। ਸਿਵਲ ਸਰਜਨ ਪਦ ਉਨਤ ਹੋਣ ਤੋਂ ਪਹਿਲਾਂ ਉਹਨਾਂ ਨੇ ਬਤੌਰ ਈ.ਐਨ.ਟੀ. ਸਪੈਸ਼ਲਿਸਟ ਜਿਲਾ ਹਸਪਤਾਲ ਜਲੰਧਰ ਵਿਖੇ, ਬਤੌਰ ਸੀਨੀਅਰ ਮੈਡੀਕਲ ਅਫਸਰ ਮਮਦੋਟ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਜਲੰਧਰ ਵਿਖੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਮੌਜੂਦਾ ਮੈਡੀਕਲ ਕੌਂਸਲ ਦੇ ਮੈਂਬਰ ਵੀ ਹਨ।ਅਹੁਦਾ ਸੰਭਾਲਣ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ।
ਇਸ ਮੌਕੇ ਡਾਕਟਰ ਰਮਨ ਕੁਮਾਰ ਗੁਪਤਾ ਨੇ ਕਿਹਾ ਕਿ ਉਹ ਜ਼ਿਲ੍ਹਾ ਰੂਪਨਗਰ ਵਿੱਚ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਾਕਟਰ ਰਮਨ ਕੁਮਾਰ ਗੁਪਤਾ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ
ਰੂਪਨਗਰ, 17 ਅਪ੍ਰੈਲ : ਜ਼ਿਲ੍ਹਾ ਹਸਪਤਾਲ ਵਿਖੇ ਅੱਜ ਡਾਕਟਰ ਰਮਨ ਕੁਮਾਰ ਗੁਪਤਾ ਨੇ ਬਤੌਰ ਸਿਵਲ ਸਰਜਨ ਰੂਪਨਗਰ ਆਪਣਾ ਅਹੁਦਾ ਸੰਭਾਲ ਲਿਆ।
ਡਾਕਟਰ ਰਮਨ ਕੁਮਾਰ ਗੁਪਤਾ ਬਤੌਰ ਈ.ਐਨ.ਟੀ. ਸਪੈਸ਼ਲਿਸਟ ਜਿਲਾ ਹਸਪਤਾਲ ਜਲੰਧਰ ਵਿਖੇ, ਬਤੌਰ ਸੀਨੀਅਰ ਮੈਡੀਕਲ ਅਫਸਰ ਮਮਦੋਟ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਜਲੰਧਰ ਵਿਖੇ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ ਅਤੇ ਇਹ ਮੌਜੂਦਾ ਮੈਡੀਕਲ ਕੌਂਸਲ ਦੇ ਮੈਂਬਰ ਵੀ ਹਨ।
ਅਹੁਦਾ ਸੰਭਾਲਣ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ।
ਇਸ ਮੌਕੇ ਡਾਕਟਰ ਰਮਨ ਕੁਮਾਰ ਗੁਪਤਾ ਨੇ ਕਿਹਾ ਕਿ ਉਹ ਜ਼ਿਲ੍ਹਾ ਰੂਪਨਗਰ ਵਿੱਚ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲ ਸਕੇ।
ਉਨ੍ਹਾਂ ਦੱਸਿਆ ਕਿ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਦਵਾਈਆਂ ਦੀ ਉਪਲਬਧਤਾ, ਸਫ਼ਾਈ ਪ੍ਰਬੰਧ ਅਤੇ ਸਿਹਤ ਕਰਮਚਾਰੀਆਂ ਦੀ ਜ਼ਿੰਮੇਵਾਰੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੇਂਡੂ ਅਤੇ ਦੂਰਦਰਾਜ਼ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ ਨਾ ਜਾਣਾ ਪਵੇ।
ਡਾਕਟਰ ਗੁਪਤਾ ਨੇ ਕਿਹਾ ਕਿ ਮਾਤਾ ਤੇ ਬੱਚਾ ਸਿਹਤ, ਟੀਕਾਕਰਨ, ਡੇਂਗੂ ਅਤੇ ਮਲੇਰੀਆ ਰੋਕਥਾਮ, ਟੀ.ਬੀ. ਕੰਟਰੋਲ, ਨਸ਼ਾ ਮੁਕਤੀ, ਪਰਿਵਾਰ ਭਲਾਈ ਅਤੇ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਸਬੰਧੀ ਚੱਲ ਰਹੇ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਾ ਦੀ ਸਿਹਤ ਸੁਰੱਖਿਆ ਲਈ ਜਾਗਰੂਕਤਾ ਮੁਹਿੰਮਾਂ ਨੂੰ ਵੀ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹਰ ਸਿਹਤ ਸੰਸਥਾ ਵਿੱਚ ਲੋਕਾਂ ਨੂੰ ਸਨਮਾਨ ਅਤੇ ਸਹੂਲਤ ਭਰਪੂਰ ਮਾਹੌਲ ਮਿਲਣਾ ਚਾਹੀਦਾ ਹੈ।