ਪਿੰਡ ਬ੍ਰਹਮਪੁਰਾ ਦੇ ਪਰਿਵਾਰਾਂ ਨਾਲ ਰਵਿੰਦਰ ਬ੍ਰਹਮਪੁਰਾ ਨੇ ਕੀਤਾ ਦੁੱਖ ਸਾਂਝਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,17 ਅਪ੍ਰੈਲ 2026- ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਪਿੰਡ ਬ੍ਰਹਮਪੁਰਾ ਵਿਖ਼ੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੁਝ ਦਿਨ ਪਹਿਲਾਂ ਸਵਿੰਦਰਪਾਲ ਸਿੰਘ ਸੰਧੂ ਦੀ ਮੌਤ 'ਤੇ ਉਨ੍ਹਾਂ ਦੀ ਮਾਤਾ ਕੰਸ ਕੌਰ ਅਤੇ ਸਮੂਹ ਪਰਿਵਾਰ ਨਾਲ ਮੁਲਾਕ਼ਾਤ ਕੀਤੀ ਇਸ ਦੇ ਨਾਲ਼ ਹੀ ਨਿਰਮਲ ਸਿੰਘ ਦੀ ਭਰਜਾਈ ਪਰਮਜੀਤ ਕੌਰ ਸੁਪਤਨੀ ਨਿਰਵੈਲ ਸਿੰਘ ਦੀ ਮੌਤ 'ਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਬ੍ਰਹਮਪੁਰਾ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਨਾਲ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਹੁਤ ਵਧੀਆ ਨੇੜਤਾ ਰਹੀ ਹੈ ਅਤੇ ਸਮੂਹ ਬ੍ਰਹਮਪੁਰਾ ਪਿੰਡ ਸਾਡਾ ਪਰਿਵਾਰ ਹੈ।ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪਰਮਾਤਮਾ ਵਿੱਛੜੀ ਹੋਇਆ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਇਸ ਮੌਕੇ ਰਘਬੀਰ ਸਿੰਘ ਰਿੰਕੂ ਬ੍ਰਹਮਪੁਰਾ ਅਤੇ ਸਮੂਹ ਪਰਿਵਾਰਕ ਮੈਂਬਰ ਮੌਜੂਦ ਸਨ।