ਬਠਿੰਡਾ ਜਿਲ੍ਹੇ ਨੂੰ ਟੀ.ਬੀ ਮੁਕਤ ਕਰਨ ਲਈ 100 ਦਿਨਾਂ ਦੀ ਵਿਸ਼ੇਸ਼ ਮੁਹਿਮ ਜਾਰੀ : ਸਿਵਲ ਸਰਜਨ
ਅਸ਼ੋਕ ਵਰਮਾ
ਬਠਿੰਡਾ, 20 ਅਪ੍ਰੈਲ 2026 :ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਟੀ.ਬੀ ਅਫ਼ਸਰ ਡਾ. ਰੋਜ਼ੀ ਅਗਰਵਾਲ ਦੀ ਅਗਵਾਈ ਹੇਠ ਜਿਲ੍ਹਾ ਬਠਿੰਡਾ ਦੇ ਵੱਖ ਵੱਖ ਪਿੰਡਾਂ ਵਿੱਚ ਨੈਸ਼ਨਲ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਟੀ.ਬੀ ਸਕਰੀਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਇਸ ਦੌਰਾਨ ਜੇਕਰ ਕੋਈ ਵੀ ਮਰੀਜ਼ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸਦਾ ਇਲਾਜ ਸਰਕਾਰ ਵੱਲੋਂ ਬਿਲਕੁੱਲ ਮੁਫ਼ਤ ਕੀਤਾ ਜਾਂਦਾ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਨੈਸ਼ਨਲ ਤਪਦਿਕ ਅਲੀਮੀਨੇਸ਼ਨ ਪ੍ਰੋਗਰਾਮ ਤਹਿਤ 100 ਦਿਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ, ਸਲੱਮ ਏਰੀਆ ,ਹਾਈ ਰਿਸਕ ਏਰੀਆ/ ਝੂੱਗੀ ਝੋਪੜੀ ਆਦਿ ਏਰੀਏ ਵਿੱਚ ਰਹਿੰਦੀ ਆਬਾਦੀ ਦਾ ਟੀ.ਬੀ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮਾਂ ਰਹਿੰਦੇ ਹੀ ਟੀ.ਬੀ. ਵਰਗੀ ਨਾਮੁਰਾਦ ਬਿਮਾਰੀ ਤੇ ਕਾਬੂ ਪਾਇਆ ਜਾ ਸਕੇ ਅਤੇ ਪੰਜਾਬ ਨੂੰ ਟੀ.ਬੀ.ਮੁਕਤ ਰਾਜ ਬਣਾਇਆ ਜਾ ਸਕੇ। ਜਿਲ੍ਹਾ ਟੀ.ਬੀ ਅਫ਼ਸਰ ਡਾ ਰੋਜੀ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜੋਂ 60 ਸਾਲ ਤੋਂ ਵੱਧ ਉਮਰ ਦੇ ਲੋਕ, ਸ਼ੂਗਰ ਦੇ ਮਰੀਜ਼, ਕਿਸੇ ਵੀ ਤਰ੍ਹਾਂ ਦੇ ਨਸ਼ੇ ਦੇ ਆਦੀ, ਪਹਿਲਾਂ ਦਵਾਈ ਖਾ ਚੁੱਕੇ ਟੀ ਬੀ ਦੇ ਮਰੀਜ਼, ਜੋਂ ਮਰੀਜ਼ ਟੀ ਬੀ ਦੀ ਦਵਾਈ ਖਾ ਰਹੇ ਹਨ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਜਾਂ ਹੋਰ ਵੀ ਕੋਈ ਜਿਸ ਨੂੰ ਦੋ ਹਫ਼ਤੇ ਦੀ ਖਾਂਸੀ, ਬੁਖਾਰ,ਬਲਗਮ ਵਿਚ ਖੂਨ, ਵਜ਼ਨ ਘਟਣਾ ਆਦਿ ਹਨ ਉਹਨਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ