ਸਿਹਤ ਵਿਭਾਗ ਵੱਲੋਂ ਮਲੇਰੀਆ ਦਿਵਸ ਤੇ ਕਰਵਾਇਆ ਗਿਆ ਸਮਾਗਮ
ਰੋਹਿਤ ਗੁਪਤਾ
ਗੁਰਦਾਸਪੁਰ 24 ਅਪ੍ਰੈਲ
ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਤਹਿਤ
ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੀ ਅਗੁਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਗੁਰਦਾਸਪੁਰ ਵਿਖੇ ਮਲੇਰੀਆ ਦਿਵਸ ਤੇ ਸਮਾਗਮ ਕਰਵਾਇਆ ਗਿਆ। ਬੱਚਿਆਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ।
ਇਸ ਮੌਕੇ ਜਿਲਾ ਐਪਿਡਮੋਲੋਜਿਸਟ ਡਾਕਟਰ ਗੁਰਪ੍ਰੀਤ ਕੌਰ
ਜੀ ਨੇ ਦੱਸਿਆ ਕਿ ਜਗ੍ਹਾ ਜਗ੍ਹਾ ਤੇ ਜਮਾ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੋਣ ਨਾਲ ਮੱਛਰ ਪੈਦਾ ਹੁੰਦਾ ਹੈ। ਜਿਲੇ ਵਿੱਚ ਡੇੰਗੂ , ਮਲੇਰੀਆ ਰੋਕਥਾਮ ਅਤੇ ਜਾਗਰੂਕਤਾ ਲਈ ਟੀਮਾਂ ਬਣਾਈ ਗਈਆਂ ਹਨ। ਫੀਲਡ ਸਟਾਫ ਵਲ਼ੋ ਡੇੰਗੂ ਅਤੇ ਮਲੇਰੀਆ ਜਾਂਚ ਲਈ ਘਰਾਂ ਅਤੇ ਹੋਰ ਜਗਾ ਤੇ ਮਛਰ ਦੇ ਲਾਰਵੇ ਦੀ ਜਾਂਚ ਕੀਤੀ ਜਾਵੇਗੀ । ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇਗਾ।
ਮੱਛਰਾਂ ਨਾਲ ਹੋਣ ਵਾਲੇ ਰੋਗਾਂ ਦੀ ਰੋਕਥਾਮ ਲਈ ਹਰੇਕ ਸ਼ੁਕਰਵਾਰ ਨੂੰ ਡਰਾਈ ਡੇ ਗਤੀਵਿਧੀ ਜਾਰੀ ਰਹਿਣਗੀਆਂ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਤੇ ਵੀ ਫਾਲਤੂ ਵਿਚ ਪਾਣੀ ਨਾ ਜਮਾ ਹੋਣ ਦੇਣ। ਜੇ ਕਿਤੇ ਮੱਛਰ ਦਾ ਲਾਰਵਾ ਹੇਵੇ, ਉਸ ਨੂੰ ਨਸ਼ਟ ਕੀਤਾ ਜਾਵੇ। ਮੱਛਰ ਜਨਿਤ ਰੋਗਾਂ ਤੋ ਬਚਾਅ ਕੀਤਾ ਜਾਵੇ। ਬੁਖਾਰ ਹੋਣ ਤੇ ਤੁਰੰਤ ਨੇੜਲੇ ਸਿਹਤ ਕੇਂਦਰ ਤੋ ਜਾਂਚ ਕਰਵਾਈ ਜਾਵੇ। ਡਾਕਟਰ ਦੀ ਸਲਾਹ ਨਾਲ ਹੀ ਦਵਾਈ ਖਾਦੀ ਜਾਵੇ।
ਡਾਕਟਰ ਵੰਦਨਾ ਨੇ ਕਿਹਾ ਕਿ ਸਮੂਹ ਸਰਕਾਰੀ ਹਸਪਤਲਾਂ ਵਿੱਚ ਮਲੇਰੀਆ, ਡੇਂਗੂ ਦਾ ਟੈਸਟ ਮੁਫ਼ਤ ਹੁੰਦਾ ਹੈ। ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ।