ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਈਕੋ ਕਲੱਬ ਨੇ ਵਿਸ਼ਵ ਧਰਤੀ ਦਿਵਸ ਮਨਾਇਆ
ਅਸ਼ੋਕ ਵਰਮਾ
ਬਠਿੰਡਾ, 26 ਅਪ੍ਰੈਲ 2026 : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਠਿੰਡਾ ਸਥਿਤ ਖੇਤਰੀ ਕੇਂਦਰ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਈਕੋ ਕਲੱਬ ਨਾਲ ਜੁੜੇ ਵਿਦਿਆਰਥੀਆਂ ਨੇ ਅੱਜ ਵਿਸ਼ਵ ਧਰਤੀ ਦਿਵਸ ਮਨਾਇਆ। ਐਮ.ਏ ਆਨਰਜ਼ ਪੰਜਾਬੀ, ਅੰਗ੍ਰੇਜ਼ੀ ਅਤੇ ਅਰਥ ਸ਼ਾਸਤਰ ਦੇ ਵਿਦਿਆਰਥੀਆਂ ਵਿਚਕਾਰ 'ਵਾਤਾਵਰਨ ਦੀ ਸੰਭਾਲ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਸਬੰਧੀ' ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਲਲਿਤ, ਅਕਾਸ਼ਦੀਪ, ਜਸਪ੍ਰੀਤ, ਮਨਵੀਰ ਨੂੰ ਜੇਤੂ ਐਲਾਨਿਆ ਗਿਆ। ਐਮ.ਏ ਅਰਥ ਸ਼ਾਸਤਰ ਦੀ ਜਸਪ੍ਰੀਤ ਕੌਰ ਨੇ ਵਿਸ਼ਵ ਧਰਤੀ ਦਿਵਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਭਾਸ਼ਣ ਦਿੱਤਾ। ਸਟੇਜ ਸੰਚਾਲਨ ਵਿਦਿਆਰਥਣ ਬਲਜਿੰਦਰ ਕੌਰ (ਐਮ.ਏ ਅਰਥ ਸ਼ਾਸਤਰ) ਨੇ ਕੀਤਾ। ਵਿਭਾਗ ਮੁਖੀ ਡਾ. ਨਵਦੀਪ ਕੌਰ ਨੇ ਵਿਦਿਆਰਥੀਆਂ ਨੂੰ ਪੌਦਿਆਂ ਦੀ ਦੇਖਭਾਲ ਕਰਨ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦਾ ਵਾਅਦਾ ਕਰਨ ਲਈ ਕਿਹਾ। ਡਾ. ਕੌਰ ਨੇ ਵਿਭਾਗ ਦੇ ਇਕੋ ਕਲੱਬ ਦੀ ਸ਼ਲਾਘਾ ਕੀਤੀ।