ਸੇਂਟ ਕਬੀਰ ਪਬਲਿਕ ਸਕੂਲ ਵਿਚ ਧਰਤੀ ਦਿਵਸ ਮਨਾਇਆ ਗਿਆ
ਰੋਹਿਤ ਗੁਪਤਾ
ਗੁਰਦਾਸਪੁਰ 6 ਮਈ
ਸੇਂਟ ਕਬੀਰ ਪਬਲਿਕ ਸਕੂਲ ਵਿਚ ਪ੍ਰਿੰਸੀਪਲ ਐਸ.ਬੀ.ਨਾਯਰ ਜੀ ਦੀ ਸਰਪ੍ਰਸਤੀ ਹੇਠ ' ਧਰਤੀ ਦਿਵਸ' ਮਨਾਇਆ ਗਿਆ । ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਧਰਤੀ ਦੀ ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣਾ ਅਤੇ ਉਸ ਦੀ ਹਰਿਆਲੀ ਕਾਇਮ ਰੱਖਣ ਵਿੱਚ ਆਪਣਾ ਯੋਗਦਾਨ ਪਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਰਸਮੀਨ ਕੌਰ ਦੁਆਰਾ ਧਰਤੀ ਨੂੰ ਬਚਾਉਣ ਦੇ ਪ੍ਰਤੀ ਸਾਡੇ ਅਹਿਮ ਕਰਤੱਵ ਦੱਸਦਿਆਂ ਕੀਤੀ ਗਈ
ਸਕੂਲ ਵਿੱਚ ਧਰਤੀ ਬਚਾਓ ਇੰਟਰ-ਹਾਊਸ ਕਾਰਡ ਮੇਕਿੰਗ - ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਚਾਰਾਂ ਹਾਊਸਾਂ ਸਫਾਇਰ, ਐਮਰਲਡ ,ਐਂਬਰ ਤੇ ਰੂਬੀ ਦੇ ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਧਰਤੀ ਦੀ ਅਹਿਮ ਗੁਣਵੰਤਾ , ਸਮੁੱਚੀ ਮਾਨਵਤਾ ਲਈ ਇਸਦੇ ਵਾਤਾਵਰਨ ਦਾ ਸ਼ੁੱਧ ਹੋਣਾ ਅਤੇ ਮਨੁੱਖਤਾ ਦਾ ਇਸ ਪ੍ਰਤੀ ਬਣਦੇ ਫਰਜਾਂ ਸਬੰਧੀ ਵਿਸ਼ਿਆਂ ਨੂੰ ਸਾਰੇ ਸਕੂਲੀ ਵਿਦਿਆਰਥੀਆਂ ਦੇ ਸਨਮੁੱਖ ਰੱਖਿਆ ਗਿਆ।
ਯੂਨੀਅਰ ਬਲਾਕ ਦੇ ਛੋਟੇ-ਛੋਟੇ ਵਿਦਿਆਰਥੀਆਂ ਦੁਆਰਾ ਵੱਖ ਵੱਖ ਕਲਾਕ੍ਰਿਤੀਆਂ ਬਣਾ ਕੇ ਸਾਰਿਆਂ ਧਰਤੀ ਨੂੰ ਬਚਾਉਣ ਦੇ ਵੱਖ-ਵੱਖ ਉਪਰਾਲੇ ਕਰਨ ਦਾ ਸੁਨੇਹਾ ਦਿੱਤਾ।
ਤੀਜੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਕਲੇਅ ਦੀ ਵਰਤੋਂ ਨਾਲ ਅਤੇ ਚਾਰਟਾਂ ਉੱਪਰ ਵੱਖ-ਵੱਖ ਆਕ੍ਰਿਤੀਆਂ ਤਿਆਰ ਕਰਕੇ ਧਰਤੀ ਮਾਂ ਦੀ ਸੁਰੱਖਿਆ ਦਾ ਸੰਦੇਸ਼ ਦਿੱਤਾ।
ਸਕੂਲੀ ਵਿਦਿਆਰਥੀਆਂ ਦੁਆਰਾ ਹਾਊਸ ਬੋਰਡਾਂ ਨੂੰ ਸਜਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਫ਼ਲਦਾਰ ਬੂਟੇ ਲਗਾ ਕੇ ਧਰਤੀ ਮਾਂ ਦੀ ਰੱਖਿਆ ਕਰਨ ਦਾ ਵਾਅਦਾ ਵੀ ਕੀਤਾ।
ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਜੀ ਦੁਆਰਾ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੋਰ ਦੁਆਰਾ ਸਮੂਹ ਸਕੂਲ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਹਮੇਸ਼ਾ ਇਸੇ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਰਹਿਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਹਵਾ ਨੂੰ ਸ਼ੁੱਧ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦਾ ਪ੍ਰਣ ਕੀਤਾ।