ਫੂਡ ਸੇਫਟੀ ਵਿਭਾਗ ਨੇ ਪਨੀਰ ਬਨਾਉਣ ਅਤੇ ਵੇਚਣ ਵਾਲੀ ਦੁਕਾਨਾਂ ਦੀ ਕੀਤੀ ਚੈਕਿੰਗ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ , 13 May 2026
ਮਾਨਯੋਗ ਕਮਿਸ਼ਨਰ ਫੂਡ , ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਦੀ ਫੂਡ ਸੇਫਟੀ ਟੀਮ ਵੱਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾਕਟਰ ਜੀ. ਐਸ ਪੰਨੂ ਦੀ ਅਗੁਵਾਈ ਹੇਠ ਅਲੱਗ ਅਲੱਗ ਖੇਤਰ ਵਿੱਚ ਵੱਖ ਵੱਖ ਥਾਵਾਂ ਤੇ ਪਨੀਰ ਬਨਾਉਣ ਅਤੇ ਵੇਚਣ ਵਾਲੀ ਦੁਕਾਨਾਂ ਦੀ ਚੈਕਿੰਗ ਕੀਤੀ। ਕੁੱਲ 11 ਸੈਪਲ ਭਰੇ ਜਿੰਨਾ ਵਿੱਚੋ 10 ਪਨੀਰ ਦੇ ਅਤੇ 1 ਦੁੱਧ ਦਾ ਸੈਂਪਲ ਹੈ।
ਇਸ ਸਬੰਧੀ ਸਹਾਇਕ ਕਮਿਸ਼ਨਰ ਫੂਡ ਡਾਕਟਰ ਜੀ. ਐਸ ਪੰਨੂ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹਇਆ ਕਰਵਾਉਣ ਦੇ ਉਦੇਸ਼ ਨਾਲ ਵੱਖ ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਜਾ ਰਹੀ ਹੈ।
ਫੂਡ ਸੇਫਟੀ ਅਫਸਰ ਰੇਖਾ ਸ਼ਰਮਾ ਅਤੇ ਸਿਮਰਤ ਕੌਰ ਨਾਲ ਖੇਤਰ ਵਿੱਚ ਪਨੀਰ ਬਨਾਉਣ ਵਾਲੀ ਦੁਕਾਨਾਂ ਦੀ ਚੈਕਿੰਗ ਕੀਤੀ। ਜਾਂਚ ਲਈ ਪਨੀਰ ਦੇ ਸੈਂਪਲ ਭਰੇ ਗਏI ਫਲ ਵੇਚਨ ਵਾਲਿਆਂ ਨੂੰ ਵਧੀਆ ਫਲ ਵੇਚਨ ਲਈ ਕਿਹਾ ਗਿਆ। ਡਾਕਟਰ ਜੀ ਐਸ ਪੰਨੂ ਨੇ ਕਿਹਾ ਕਿ ਕੈਲਸ਼ੀਅਮ ਕਰਬਾਇਡ ਨਾਲ ਫਲ ਪਕਾਉਣਾ ਸਿਹਤ ਲਈ ਨੁਕਸਾਨਦਾਇਕ ਹੈ। ਸਮੂਹ ਦੁਕਾਨਦਾਰਾਂ ਨੂੰ ਕਿਹਾ ਗਿਆ ਕਿ ਫਲਾਂ ਨੂੰ ਕੈਲਸ਼ੀਅਮ ਕਾਰਬਾਇਡ ਨਾਲ ਨਾ ਪਕਾਇਆ ਜਾਵੇ। ਜਿਆਦਾ ਪਕ ਚੁੱਕੇ ਫਲ ਨਾ ਵੇਚੇ ਜਾਣ। ਏਨਾ ਨੂੰ ਨਸ਼ਟ ਕੀਤਾ ਜਾਵੇ।
ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖਿਲਾਫ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਖਾਦ ਪਦਾਰਥ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਉਹ fssai ਦੇ ਨਿਯਮਾਂ ਦੀ ਪਾਲਣਾ ਕਰਨ। ਉਨਾਂ ਕਿਹਾ ਕਿ ਕੋਤਾਹੀ ਤੇ ਕਾਰਵਾਈ ਕੀਤੀ ਜਾਵੇਗੀ। ਸਮੂਹ ਦੁਕਾਨਦਾਰਾਂ ਨੂੰ ਫੂਡ ਸੇਫਟੀ ਦੇ ਨਿਯਮਾਂ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਜਾ ਲਾਇਸੈਂਸ ਲੈਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹਇਆ ਕਰਵਾਓਣ ਦੇ ਉਦੇਸ਼ ਨੂੰ ਪੂਰਾ ਕੀਤਾ ਜਾਵੇਗਾ। ਖਾਦ ਪਦਾਰਥਾਂ ਦੀ ਚੈਕਿੰਗ ਦਾ ਕੰਮ ਨਿਰੰਤਰ ਜਾਰੀ ਰਹੇਗਾ