ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ 14 ਮਈ 2026 : ਸਰਹਿੰਦ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ , ਇਸ ਸਬੰਧੀ ਹਲਕਾ ਇੰਚਾਰਜ ਦੀਦਾਰ ਭੱਟੀ ਦੀ ਅਗਵਾਈ ਹੇਠ ਲਗਾਤਾਰ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ , ਮੀਟਿੰਗ ਦੌਰਾਨ ਨਗਰ ਕੌਂਸਲ ਚੋਣਾਂ ਲਈ ਵਿਸਥਾਰ ਨਾਲ ਰਣਨੀਤੀ ਤਿਆਰ ਕੀਤੀ ਗਈ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਲਈ ਕਿਹਾ ਗਿਆ
ਦੀਦਾਰ ਭੱਟੀ ਨੇ ਕਿਹਾ ਕਿ BJP ਦੇ ਵਰਕਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮੈਦਾਨ ਵਿੱਚ ਉਤਰਣਗੇ ਅਤੇ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ , ਉਨ੍ਹਾਂ ਕਿਹਾ ਕਿ ਸਰਹਿੰਦ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ BJP ਵਚਨਬੱਧ ਹੈ
ਮੀਟਿੰਗ ਵਿੱਚ ਆਗੂਆਂ ਅਤੇ ਵਰਕਰਾਂ ਨੇ ਚੋਣਾਂ ਦੌਰਾਨ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ , ਇਸ ਮੌਕੇ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਅਤੇ ਚੋਣ ਪ੍ਰਚਾਰ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ