ਹਰਦਿਆਲ ਸਿੰਘ ਕੰਬੋਜ਼ ਰਮੇਸ਼ ਜੋਸ਼ੀ ਦਾ ਸਵਾਗਤ ਕਰਦੇ ਹੋਏ
ਦੀਦਾਰ ਗੁਰਨਾ
ਰਾਜਪੁਰਾ, 14 ਮਈ 2026 : ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ Ramesh Joshi ਨੂੰ ਰਾਜਪੁਰਾ ਨਗਰ ਕੌਂਸਲ ਚੋਣਾਂ ਲਈ ਕੋ-ਆਰਡੀਨੇਟਰ ਨਿਯੁਕਤ ਕੀਤੇ ਜਾਣ ‘ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ
ਇਸ ਮੌਕੇ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਰਮੇਸ਼ ਜੋਸ਼ੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਸਹੀ ਫੈਸਲਾ ਹੈ , ਉਨ੍ਹਾਂ ਕਿਹਾ ਕਿ ਰਮੇਸ਼ ਜੋਸ਼ੀ ਦਾ ਲੰਮਾ ਰਾਜਨੀਤਿਕ ਤਜਰਬਾ, ਮਿਹਨਤ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਯੋਗਤਾ ਚੋਣਾਂ ਵਿੱਚ ਪਾਰਟੀ ਲਈ ਵੱਡਾ ਲਾਭ ਸਾਬਤ ਹੋਵੇਗਾ
ਉਨ੍ਹਾਂ ਕਿਹਾ ਕਿ ਰਾਜਪੁਰਾ ਐੱਮਸੀ ਚੋਣਾਂ ਵਿੱਚ ਕਾਂਗਰਸ ਪਾਰਟੀ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਵਰਕਰਾਂ ਦੀ ਏਕਤਾ ਅਤੇ ਲੀਡਰਸ਼ਿਪ ਦੀ ਸੂਝਬੂਝ ਨਾਲ ਸ਼ਾਨਦਾਰ ਜਿੱਤ ਹਾਸਲ ਕੀਤੀ ਜਾਵੇਗੀ
ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਨੂੰ ਵੱਡਾ ਸਮਰਥਨ ਮਿਲੇਗਾ