ਸਿਵਿਲ ਸਰਜਨ ਵੱਲੋਂ ਬੱਚੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ ਵੈਕਸੀਨ ਲਵਾਉਣ ਦੀ ਅਪੀਲ
ਅਸ਼ੋਕ ਵਰਮਾ
ਬਠਿੰਡਾ, 14 ਮਈ 2026 :ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹੇ ਵਿੱਚ ਐਚ.ਪੀ.ਵੀ (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਸਬੰਧੀ ਟੀਕਾਕਰਣ ਮੁਹਿੰਮ ਤਹਿਤ ਯੋਗ ਲੜਕੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ । ਇਸ ਸਬੰਧੀ ਸਿਹਤ ਕਰਮਚਾਰੀਆਂ ਵੱਲੋਂ ਸਕੂਲਾਂ ਅਤੇ ਪਬਲਿਕ ਥਾਵਾਂ ਤੇ ਪਹੁੰਚ ਤੇ ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ।
ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਕੌਰ ਨੇ ਕਿਹਾ ਕਿ ਐਚ.ਪੀ.ਵੀ ਵੈਕਸੀਨ ਬੱਚੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਉਣ ਲਈ ਬਹੁਤ ਪ੍ਰਭਾਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਟੀਕਾਕਰਣ ਮੁਹਿੰਮ ਬੱਚੀਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਚਲਾਈ ਜਾ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਦਾ ਟੀਕਾਕਰਣ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿੱਚ ਕੈਂਸਰ ਦੇ ਖਤਰੇ ਨੂੰ ਘਟਾਇਆ ਜਾ ਸਕੇ।
ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵੀ ਹੈ । ਉਨ੍ਹਾਂ ਕਿਹਾ ਕਿ ਟੀਕਾਕਰਣ ਤੋਂ ਪਹਿਲਾਂ ਸਿਹਤ ਕਰਮਚਾਰੀਆਂ ਵੱਲੋਂ ਬੱਚੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੈਕਸੀਨ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਅਪੀਲ ਕੀਤੀ ਕਿ ਮਾਪੇ ਕਿਸੇ ਵੀ ਗਲਤਫਹਿਮੀ ਜਾਂ ਅਫ਼ਵਾਹ ‘ਤੇ ਵਿਸ਼ਵਾਸ ਨਾ ਕਰਨ ਅਤੇ ਸਿਹਤ ਕਰਮਚਾਰੀਆਂ ਨਾਲ ਸੰਪਰਕ ਕਰਕੇ ਸਹੀ ਜਾਣਕਾਰੀ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਹ ਲੜਕੀਆਂ ਦੀ ਸਿਹਤ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਹੈ। ਅਖੀਰ ਵਿੱਚ ਉਨ੍ਹਾਂ ਨੇ ਸਾਰੇ ਸਕੂਲ ਪ੍ਰਬੰਧਕਾਂ ਅਤੇ ਆਸ਼ਾ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਲੜਕੀਆਂ ਨੂੰ ਵੈਕਸੀਨੇਸ਼ਨ ਲਈ ਪ੍ਰੇਰਿਤ ਕਰਨ ਤਾਂ ਜੋ ਜ਼ਿਲ੍ਹੇ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਇਆ ਜਾ ਸਕੇ।