ਹਰਦਿਆਲ ਸਿੰਘ ਕੰਬੋਜ਼ ਵੱਲੋਂ ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਰਾਜਪੁਰਾ 15 ਮਈ 2026 : ਨਗਰ ਕੌਸ਼ਲ ਚੋਣਾਂ ਦੇ ਮਾਹੌਲ ਦੌਰਾਨ ਰਾਜਪੁਰਾ ਹਲਕੇ ਵਿੱਚ ਸਾਬਕਾ ਵਿਧਾਇਕ Hardyal Singh Kamboj ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ , ਖਾਸ ਕਰਕੇ ਬੀਬੀਆਂ ਅਤੇ ਭੈਣਾਂ ਵੱਲੋਂ ਵੀ ਉਨ੍ਹਾਂ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ , ਵੱਖ-ਵੱਖ ਇਲਾਕਿਆਂ ਵਿੱਚ ਹੋ ਰਹੀਆਂ ਮੀਟਿੰਗਾਂ ਅਤੇ ਘਰ-ਘਰ ਮੁਹਿੰਮ ਦੌਰਾਨ ਮਹਿਲਾਵਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੀਆਂ ਹਨ
ਇਸ ਮੌਕੇ ਮਹਿਲਾਵਾਂ ਨੇ ਕਿਹਾ ਕਿ ਹਰਦਿਆਲ ਸਿੰਘ ਕੰਬੋਜ਼ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹੇ ਰਹੇ ਹਨ ਅਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਹੈ , ਉਨ੍ਹਾਂ ਦੀ ਸਾਦਗੀ ਅਤੇ ਲੋਕਾਂ ਨਾਲ ਨਿੱਜੀ ਜੁੜਾਅ ਕਾਰਨ ਹਰ ਵਰਗ ਵਿੱਚ ਉਨ੍ਹਾਂ ਲਈ ਵਿਸ਼ਵਾਸ ਵਧ ਰਿਹਾ ਹੈ
ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਕਿਹਾ ਕਿ ਉਹ ਲੋਕਾਂ ਦੇ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਆਭਾਰੀ ਰਹਿਣਗੇ ਅਤੇ ਹਲਕੇ ਦੀ ਤਰੱਕੀ ਲਈ ਪਹਿਲਾਂ ਵਾਂਗ ਹੀ ਦਿਨ-ਰਾਤ ਮਿਹਨਤ ਕਰਦੇ ਰਹਿਣਗੇ , ਉਨ੍ਹਾਂ ਕਿਹਾ ਕਿ ਰਾਜਪੁਰਾ ਦੇ ਲੋਕ ਇਸ ਵਾਰ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਫੈਸਲਾ ਕਰਨਗੇ