ਸਾਰੇ ਵੋਟਰ ਨੂੰ SIR ਤਹਿਤ Enumeration ਫਾਰਮ ਭਰਨ ਹੋਵੇਗਾ ਜਰੂਰੀ : ਡਿਪਟੀ ਕਮਿਸ਼ਨਰ
ਪ੍ਰਮੋਦ ਭਾਰਤੀ /ਬਾਬੂਸ਼ਾਹੀ ਬਿਊਰੋ
ਨਵਾਂਸ਼ਹਿਰ 22 ਮਈ , 2026
ਜਿਲ੍ਹਾ ਚੋਣ ਅਫਸਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜਿਲ੍ਹਾ ਸ.ਭ.ਸ.ਨਗਰ ਵਿੱਚ ਵੋਟਰ ਸੂਚੀਆ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ ਦੌਰਾਨ ਸਾਰੇ ਵੋਟਰ ਨੂੰ ਇਨੋਮੀਰੇਸ਼ਨ ਫਾਰਮ ਭਰਨਾ ਜਰੂਰੀ ਹੋਵੇਗਾ। ਜਿਨ੍ਹਾਂ ਵੋਟਰ ਦੁਆਰਾ ਇਨੋਮੀਰੇਸ਼ਨ ਫਾਰਮ ਨਹੀ ਭਰਿਆ ਜਾਵੇਗਾ ਦਾ ਉਨ੍ਹਾਂ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚ ਨਾਮ ਸ਼ਾਮਿਲ ਨਹੀ ਹੋਵੇਗਾ।
(SIR) ਦਾ ਕੰਮ ਪਾਰਦਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਉਨ੍ਹਾਂ ਇਸ ਸਬੰਧੀ ਜਾਣਾਕਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ (SIR) ਪੂਰੇ ਪੰਜਾਬ ਵਿੱਚ ਅਤੇ ਇਸ ਜਿਲ੍ਹੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ ਇਸ ਕਾਰਜ ਲਈ 615 ਬੀ.ਐਲ.ਓਜ਼, 62 ਸੁਪਰਵਾਈਜਰ, 03 ਚੋਣਕਾਰ ਰਜਿਸਟ੍ਰੇਸ਼ਨ ਅਫਸਰ, 6 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀ.ਐਲ.ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ 2026 ਤੋਂ 24 ਜੂਨ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨਾ ਅਤੇ ਅਯੋਗ ਵੋਟਰਾ ਨੂੰ ਵੋਟਰ ਸੂਚੀ ਬਾਹਰ ਕਰਨਾ ਹੈ। ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ। ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਪੈਸ਼ਲ ਇੰਨਟੈਸਿਵ ਰਵੀਜ਼ਨ ਲਈ ਇੱਕ ਵੋਟਰ ਸੂਚੀ 2003 ਦਾ ਮਜੂਦ ਵੋਟਰ ਸੂਚੀ 2025 ਨਾਮ ਮੈਪਿੰਗ/ਮਾਲਣ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦੀਆ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਖਰੜਾ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਮਿਤੀ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾਣ ਸਕਦੇ ਹਨ। ਦਾਅਵੇ ਅਤੇ ਇਤਰਾਜ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01 ਅਕਤੂਬਰ 2026 ਨੂੰ ਕੀਤੀ ਜਾਵੇਗੀ। ਜਿਲ੍ਹੇ ਵਿੱਚ ਪ੍ਰੀ-ਮੈਪਿੰਗ ਦੌਰਾਨ ਸਾਲ 2003 ਦੇ ਵੋਟਰ ਦਾ ਮਿਲਣ ਵੋਟਰ ਸੂਚੀ 2025 ਦੇ ਵੋਟਰ ਨਾਲ ਲੱਗਭਗ 89 ਪ੍ਰਤੀਸ਼ਤ ਮੁਕੰਮਲ ਕੀਤਾ ਜਾ ਚੁੱਕਾ ਹੈ।