ਚੋਣ ਅਬਜ਼ਰਵਰ ਹਰਸੁਹਿੰਦਰ ਪਾਲ ਸਿੰਘ ਬਰਾੜ ਵੱਲੋਂ ਚੋਣ ਅਮਲੇ ਅਤੇ ਵੋਟਰਾਂ ਨਾਲ ਗੱਲਬਾਤ
ਅਸ਼ੋਕ ਵਰਮਾ
ਬਠਿੰਡਾ, 26 ਮਈ 2026 : ਨਗਰ ਨਿਗਮ/ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀ ਅੱਜ ਹੋ ਰਹੀ ਵੋਟਿੰਗ ਦੇ ਨਿਰੀਖਣ ਸਬੰਧੀ ਚੋਣ ਅਬਜ਼ਰਵਰ ਹਰਸੁਹਿੰਦਰ ਪਾਲ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ।
ਚੋਣ ਅਬਜ਼ਰਵਰ ਹਰਸੁਹਿੰਦਰ ਪਾਲ ਸਿੰਘ ਬਰਾੜ ਵੱਲੋਂ ਅੱਜ ਵੱਖ-ਵੱਖ ਪੋਲਿੰਗ ਬੂਥਾਂ ਜਿੰਨ੍ਹਾਂ ਵਿੱਚ ਹਰਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ, ਮਾਰਕੀਟ ਕਮੇਟੀ ਭੁੱਚੋ, ਗੁਰੂ ਨਾਨਕ ਸਕੂਲ ਭੁੱਚੋ ਆਦਿ ਬੂਥਾਂ ਤੇ ਪਹੁੰਚ ਕੇ ਪੋਲਿੰਗ ਬੂਥਾਂ ਦਾ ਨਿਰੀਖਣ ਕਰਦਿਆਂ ਪੋਲਿੰਗ ਸਟਾਫ਼ ਨਾਲ ਗੱਲਬਾਤ ਕੀਤੀ ਤੇ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਵੋਟਰਾਂ ਨਾਲ ਵੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਲਾਲਚ, ਡਰ, ਭੈਅ ਆਦਿ ਤੋਂ ਕਰਦਿਆਂ ਆਪਣਾ ਮਨਪਸੰਦ ਨੁਮਾਇੰਦਾ ਚੁਣਿਆ ਜਾਵੇ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਕਿਸੇ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।