ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰਾਂ ਨੂੰ ਸਿਹਤ ਸੇਵਾਵਾਂ ਸਬੰਧੀ ਸਿਖਲਾਈ ਕਰਵਾਈ
ਅਸ਼ੋਕ ਵਰਮਾ
ਮਾਨਸਾ, 4 ਜੂਨ 2026 :ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰਜ ਨੂੰ ਨਵ-ਜੰਮੇ ਬੱਚਿਆਂ, ਬਜੁਰਗਾਂ, ਮਾਨਸਿਕ ਤੌਰ 'ਤੇ ਬਿਮਾਰ ਅਤੇ ਗਰਭਵਤੀ ਮਾਵਾਂ ਦੀ ਦੇਖਭਾਲ ਕਰਨ ਲਈ ਇੱਕ ਰੋਜਾ ਸਿਖਲਾਈ ਕਰਵਾਈ ਗਈ।
ਇਸ ਮੌਕੇ ਸਿਵਲ ਸਰਜਨ, ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਵ-ਜੰਮੇ ਬੱਚਿਆਂ ਅਤੇ ਗਰਭਵਤੀ ਮਾਵਾਂ, ਮਾਨਸਿਕ ਤੌਰ 'ਤੇ ਬਿਮਾਰ ਅਤੇ ਬਜ਼ੁਰਗਾਂ ਦੀ ਦੇਖਭਾਲ ਲਈ ਵਿਸ਼ੇਸ਼ ਮੁਫ਼ਤ ਸਹੂਲਤਾਂ ਦੇ ਨਾਲ-ਨਾਲ ਲੋੜੀਦੀਆਂ ਦਵਾਈਆਂ, ਕੁੱਤੇ ਜਾਂ ਕਿਸੇ ਜਾਨਵਰ ਦੇ ਕੱਟਣ ਤੋਂ ਬਾਅਦ ਹਲਕਾਅ ਤੋਂ ਬਚਾਉਣ ਲਈ ਟੀਕਾਕਰਨ ਅਤੇ ਲੈਬ ਟੈਸਟ ਬਿਲਕੁਲ ਮੁਫ਼ਤ ਮੁਹੱਈਆ ਕਰਵਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਕੇਂਦਰਾਂ ਵਿੱਚ ਬੱਚਿਆਂ ਨੂੰ 11 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ, ਨਵ-ਜੰਮੇ ਬੱਚੇ ਦੀ ਜਨਮ ਤੋਂ ਬਾਅਦ ਉਸਦੀ ਸਿਹਤ ਦੀ ਜਾਂਚ, ਦੇਖਭਾਲ ਅਤੇ ਜ਼ਰੂਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਦੇ ਕੀਤੇ ਜਾ ਰਹੇ ਟੀਕਾਕਰਨ ਦੀ ਸੂਚੀ, ਹਾਈ ਰਿਸਕ ਪ੍ਰੈਗਨੈਂਸੀ ਦੀ ਪਛਾਣ ਅਤੇ ਪ੍ਰਬੰਧਨ ਬਾਰੇ ਟ੍ਰੇਨਿੰਗ ਦਿੱਤੀ ਗਈ। ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਮੈਨੇਜਰ ਵੱਲੋਂ ਨਵ-ਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਕਰਨ ਸਬੰਧੀ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਜੇਕਰ ਬੱਚਾ ਸਿਹਤ ਪੱਖੋਂ ਕਮਜ਼ੋਰ ਆਉਂਦਾ ਹੈ ਤਾਂ ਉਸਦੀ ਸਿਹਤ ਸੁਧਾਰਨ ਲਈ ਵਿਸ਼ੇਸ਼ ਸਲਾਹ ਅਤੇ ਇਲਾਜ਼ ਮੁਹੱਈਆ ਕਰਵਾਇਆ ਜਾਂਦਾ ਹੈ। ਬੱਚਿਆਂ ਲਈ ਜ਼ਰੂਰੀ ਦਵਾਈਆਂ ਅਤੇ ਖੂਨ ਦੇ ਟੈਸਟ ਕਲੀਨਿਕਾਂ ਵਿੱਚ ਬਿਲਕੁਲ ਮੁਫ਼ਤ ਹਨ l
ਇਸ ਮੌਕੇ, ਜਗਦੇਵ ਸਿੰਘ ਮਾਨ ਕਮਿਊਨਿਟੀ ਮੋਬੋਲਾਈਜਰ,ਰਵਿੰਦਰ ਕੁਮਾਰ ਟ੍ਰੇਨਿੰਗ ਸਹਾਇਕ ਅਤੇ ਆਮ ਆਦਮੀ ਕਲੀਨਿਕਾਂ ਦੇ ਕਲੀਨਿਕਲ ਅਸਿਸਟੈਂਟ ਵੀ ਹਾਜ਼ਰ ਸਨ l