ਜ਼ਗਾਰ ਮੰਗਦੇ ਨੌਜਵਾਨਾਂ 'ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ
ਪੰਜਗਰਾਈਂ ਕਲਾਂ,6 ਜੂਨ (ਸੁਖਜਿੰਦਰ ਸਿੰਘ ਪੰਜਗਰਾਈਂ): ਮੈਡੀਕਲ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਅੰਮ੍ਰਿਤ ਵੀਰ ਸਿੰਘ ਸਿੱਧੂ ਨੇ ਰੋਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਉੱਪਰ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਮਾੜੇ ਵਿਵਹਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਨੌਜਵਾਨ ਵਰਗ ਆਪਣਾ ਭਵਿੱਖ ਸੁਰੱਖਿਅਤ ਕਰਨ ਅਤੇ ਰੋਜ਼ਗਾਰ ਪ੍ਰਾਪਤ ਕਰਨ ਲਈ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾ ਰਿਹਾ ਹੈ, ਪਰ ਸਰਕਾਰ ਵੱਲੋਂ ਉਸਦੀ ਗੱਲ ਸੁਣਨ ਦੀ ਬਜਾਏ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਰੋਜ਼ਗਾਰ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ। ਬੇਰੁਜ਼ਗਾਰੀ ਦੀ ਮਾਰ ਹੇਠ ਆਏ ਨੌਜਵਾਨਾਂ ਉੱਤੇ ਬਲ ਪ੍ਰਯੋਗ ਕਰਨਾ ਕਿਸੇ ਵੀ ਲੋਕਤੰਤਰਿਕ ਪ੍ਰਣਾਲੀ ਲਈ ਸ਼ੋਭਾ ਨਹੀਂ ਦਿੰਦਾ। ਡਾ. ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ ਅਤੇ ਤੁਰੰਤ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨੌਜਵਾਨਾਂ ਨਾਲ ਧੱਕੇਸ਼ਾਹੀ ਜਾਰੀ ਰਹੀ ਤਾਂ ਸਮਾਜ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਮੈਡੀਕਲ ਐਸੋਸੀਏਸ਼ਨ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਲਈ ਅੱਗੇ ਆਉਣਗੀਆਂ।ਅੰਤ ਵਿੱਚ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਇਆ ਜਾਵੇ। ਮੀਟਿੰਗ ਵਿੱਚ ਜਿਲ੍ਹਾ ਮੀਡੀਆ ਇੰਚਾਰਜ ਡਾ ਜਸਵਿੰਦਰ ਸਿੰਘ ਖੀਵਾ,ਡਾ ਜਰਨੈਲ ਸਿੰਘ ਡੋਡ, ਡਾ ਗੁਰਪਾਲ ਸਿੰਘ ਮੌੜ, ਡਾ ਬਲਵਿੰਦਰ ਸਿੰਘ ਬਰਗਾੜੀ, ਵੈਦ ਬਗੀਚਾ ਸਿੰਘ, ਡਾ ਜਗਸੀਰ ਸਿੰਘ ਗਿੱਲ,ਡਾ ਸਰਾਜ ਖਾਨ, ਡਾਕਟਰ ਸੁਖਚੈਨ ਸਿੰਘ,ਡਾਕਟਰ ਜਲੰਧਰ ਸਿੰਘ,ਡਾ ਹਰਪਾਲ ਸਿੰਘ ਡੇਲਿਆਂਵਾਲੀ , ਡਾਕਟਰ ਜਸਵਿੰਦਰ ਸਿੰਘ ਗਿੱਲ, ਡਾ ਰਣਜੀਤ ਸਿੰਘ ਡਾਕਟਰ ਸੁਖਜਿੰਦਰ ਸਿੰਘ ਡਾਕਟਰ ਬਲਰਾਜ ਗਰੋਵਰ। ਡਾਕਟਰ ਮੰਦਰ ਸਿੰਘ ਸੰਘਾ। ਡਾਕਟਰ ਵਰਿੰਦਰ ਸਿੰਘ ਡੋਡ,ਡਾਕਟਰ ਅਮਰਜੀਤ ਸਿੰਘ ਲੰਭਵਾਲੀ,ਡਾਕਟਰ ਬਲਦੇਵ ਸਿੰਘ ਰੋਮਾਣਾ ਆਦਿ ਸਾਥੀ ਹਾਜ਼ਰ ਸਨ।