ਸਮਾਧਾਨ ਸਮਾਰੋਹ 2026 ਤਹਿਤ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਲੋਕ ਅਦਾਲਤ
ਅਸ਼ੋਕ ਵਰਮਾ
ਬਠਿੰਡਾ, 12 ਜੂਨ 2026 :
'ਭਾਗੀਦਾਰੀ ਨਿਆਂ' ਅਤੇ ਘਰ-ਘਰ ਤੱਕ ਨਿਆਂ ਦੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ, ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਸੁਪਰੀਮ ਕੋਰਟ ਐਕਸ਼ਨ ਡਾਰ ਮੈਡੀਏਟਡ ਅਡਜ਼ੂਡੀਸ਼ੀਅਨ ਐਂਡ ਡਿਸਪੂਟਸ ਹਰਮੋਨਾਈਜੇਸ਼ਨ ਅਕਰੋਸ ਨੇਸ਼ਨ (‘Supreme Court Action for Mediated Adjudication and Disputes Harmonization Across Nation’) ਸਮਾਧਾਨ ਸਮਾਰੋਹ ਕਰਵਾ ਰਹੀ ਹੈ, ਜੋ 21 ਅਪ੍ਰੈਲ, 2026 ਤੋਂ ਸ਼ੁਰੂ ਹੋ ਕੇ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਾਉਣ ਨਾਲ ਸਮਾਪਤ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਸਕੱਤਰ ਮਿਸ. ਬਲਜਿੰਦਰ ਕੌਰ ਮਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ ਨੇ ਦੱਸਿਆ ਕਿ ਇਹ ਵਿਸ਼ੇਸ਼ ਲੋਕ ਅਦਾਲਤ ਮਾਨਯੋਗ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆਂ ਵਿੱਚ ਧਿਰਾਂ ਦੀ ਸਹਿਮਤੀ ਨਾਲ, ਆਪਸੀ ਸਮਝੌਤੇ ਰਾਹੀਂ ਨਿਪਟਾਰੇ ਦੀ ਸਹੂਲਤ ਦੇਣ ਦਾ ਉਦੇਸ਼ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਧਿਰਾਂ ਆਪਣੇ ਵਿਵਾਦਾਂ ਦੇ ਨਿਪਟਾਰੇ ਲਈ ਫਿਜ਼ੀਕਲ ਤੌਰ 'ਤੇ ਜਾਂ ਔਨਲਾਈਨ ਪਲੇਟਫਾਰਮ ਰਾਹੀਂ ਵਰਚੁਅਲੀ ਦੋਵੇਂ ਤਰੀਕਿਆਂ ਨਾਲ ਪੇਸ਼ ਹੋ ਸਕਦੀਆਂ ਹਨ। ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਤਰੀਕੇ ਬਾਰੇ ਉਨ੍ਹਾਂ ਦੱਸਿਆ ਕਿ ਧਿਰਾਂ ਅਤੇ ਉਨ੍ਹਾਂ ਦੇ ਵਕੀਲ ਨਿਰਧਾਰਿਤ ਗੂਗਲ ਫਾਰਮ ਦੇ ਲਿੰਕ https://forms.gle/woYFFEph7pgiTQ7u7 ਵਿੱਚ ਆਪਣੇ ਭਾਰਤ ਦੀ ਸੁਪਰੀਮ ਕੋਰਟ ਵਿੱਚ ਲੰਬਿਤ ਕੇਸ ਦੀ ਜਾਣਕਾਰੀ ਭਰ ਕੇ ਆਪਣੀ ਬੇਨਤੀ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸਮਾਧਾਨ ਸਮਾਰੋਹ ਅਧੀਨ ਕੇਸ ਨੂੰ ਰੈਫਰ ਕਰਨ ਲਈ ਗੂਗਲ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ 31 ਜੁਲਾਈ, 2026 ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਅਥਾਰਟੀ ਦੇ ਸਕੱਤਰ ਸਾਹਿਬ ਨੇ ਸਾਰੇ ਵਕੀਲ ਸਾਹਿਬਾਨ ਅਤੇ ਧਿਰਾਂ ਨੂੰ ਇਸ ਪਹਿਲਕਦਮੀ ਤਹਿਤ ਵਿਵਾਦਾਂ ਦੇ ਪ੍ਰਭਾਵੀ ਨਿਪਟਾਰੇ ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੀ ਸਹਾਇਤਾ/ਜਾਣਕਾਰੀ ਲਈ ਵਨ ਸਟਾਪ ਸੈਂਟਰ (ਵਾਰ ਰੂਮ) ਇੰਚਾਰਜ - ਸਮਾਧਾਨ ਸਮਾਰੋਹ (ਵਿਸ਼ੇਸ਼ ਲੋਕ ਅਦਾਲਤ) ਨਾਲ 011-23112428, 011-23112528 ਤੇ ਜਾਂ ਸਬੰਧਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।