ਅਜਮੇਰ ਸਿੰਘ ਲੋਦੀ ਮਾਜਰਾ ਨੂੰ ਚੇਅਰਮੈਨ ਲੱਗਣ ਤੇ ਸਨਮਾਨਿਤ ਕੀਤਾ ਗਿਆ
ਮਨਪ੍ਰੀਤ ਸਿੰਘ
ਰੂਪਨਗਰ 13 ਜੂਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂਅਜਮੇਰ ਸਿੰਘ ਲੋਦੀ ਮਾਜਰਾ ਨੂੰ ਚੇਅਰਮੈਨ ਐਸ. ਸੀ. ਵਿਭਾਗ ਜ਼ਿਲ੍ਹਾ ਰੂਪਨਗਰ ਲੱਗਣ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਅਜਮੇਰ ਸਿੰਘ ਲੋਦੀ ਮਾਜਰਾ ਨੂੰ ਜਿੱਥੇ ਚੇਅਰਮੈਨ ਨਿਯੁਕਤ ਹੋਣ ਤੇ ਵਧਾਈਆਂ ਦਿੱਤੀਆ ਉੱਥੇ ਹੀ ਉਹਨਾਂ ਕਿਹਾ ਕਿਹਾ ਕਿ ਓਹ ਤਕੜੇ ਹੋ ਕੇ ਪਾਰਟੀ ਲਈ ਸੇਵਾ ਕਰਨ ਤੇ ਸਾਰੇ ਪਿਛੜੇ ਵਰਗ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੋਟ ਕਰਨ ਤੇ ਉਹਨਾਂ।ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਦੇ ਨਾਲ-ਨਾਲ ਓਹਨਾਂ ਲੋਕਾਂ ਤੇ ਸਮਾਜ ਨੂੰ ਉੱਚਾ ਚੁੱਕਣ ਲਈ ਵੱਧ ਚੜ੍ਹ ਕੇ ਸੇਵਾ ਕਰਨ।
ਇਸ ਮੌਕੇ ਅਜਮੇਰ ਸਿੰਘ ਲੋਦੀ ਮਾਜਰਾ ਨੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਦਾ ਜਿਥੇ ਧੰਨਵਾਦ ਕੀਤਾ ਉਥੇ ਹੀ ਉਹਨਾਂ ਵਿਸ਼ਵਾਸ ਦੁਆਇਆ ਕਿ ਉਹ ਤਨ ਮਨ ਦੇ ਨਾਲ ਸਾਰੀਆਂ ਸੇਵਾਵਾਂ ਨਿਭਾਉਣਗੇ ।