ਧਾਰੀਵਾਲ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਮੀਟਿੰਗ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਧਾਰੀਵਾਲ, 17 ਜੂਨ
ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਧਾਰੀਵਾਲ ਬੱਸ ਅੱਡੇ ਨੇੜੇ ਬਜ਼ਾਰ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਕਾਦੀਆਂ ਵਪਾਰ ਕਮਿਸ਼ਨ ਦੇ ਚੇਅਰਮੈਨ ਅਸ਼ਵਨੀ ਦੁੱਗਲ, ਨਾਇਬ ਤਹਿਸੀਲਦਾਰ ਕਿਰਨਦੀਪ ਕੌਰ, ਜੀ.ਐਸ.ਟੀ. ਵਿਭਾਗ ਤੋਂ ਇੰਸਪੈਕਟਰ ਯੁਵਰਾਜ ਸਿੰਘ, ਜੰਗਲਾਤ ਵਿਭਾਗ ਤੋਂ ਬੀਟ ਇੰਚਾਰਜ ਮਨਦੀਪ ਸਿੰਘ ਅਤੇ ਰਣਜੋਧ ਸਿੰਘ ਚਾਹਲ, ਬੀ.ਡੀ.ਪੀ.ਓ. ਦਫ਼ਤਰ ਤੋਂ ਜੇ.ਈ.ਪਰਮਿੰਦਰ ਸਿੰਘ, ਇੰਡਸਟਰੀ ਵਿਭਾਗ ਤੋਂ ਡਿਪਟੀ ਜਨਰਲ ਮੈਨੇਜਰ ਗੁਰਪ੍ਰੀਤ ਸਿੰਘ, ਐੱਸ.ਐਓ.ਓ. ਪਰਮਿੰਦਰ ਸਿੰਘ, ਬੀਡੀਪੀਓ ਦਫਤਰ ਤੋਂ ਜੇ.ਈ ਧਰਮਿੰਦਰ ਸਿੰਘ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਚੇਅਰਮੈਨ ਅਸ਼ਵਨੀ ਦੁੱਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ਼ ਕਰਨ ਲਈ ਵਪਾਰ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਅਤੇ ਕਮਿਸ਼ਨ ਵੱਲ਼ੋਂ ਦੁਕਾਨਦਾਰਾ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾ ਸੁਣ ਕੇ ਹੱਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਇਸ ਮੌਕੇ 'ਤੇ ਵੱਖ-ਵੱਖ ਕਾਰੋਬਾਰੀਆਂ ਨੇ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਸੇਵਾਮੁਕਤ ਇੰਜੀ. ਮਨਮੋਹਨਜੀਤ ਸਿੰਘ ਗਿੱਲ, ਸੇਵਾਮੁਕਤ ਐੱਸ.ਪੀ. ਚਰਨ ਸਿੰਘ ਚਾਹਲ, ਸੁਖਜੀਤ ਸਿੰਘ ਬਾਜਵਾ ਅਤੇ ਜਸਬੀਰ ਸਿੰਘ ਆਦਿ ਮੌਜੂਦ ਸਨ।