ਖਾਦਾਂ ਦੀ ਸੰਤੁਲਿਤ ਵਰਤੋਂ ਨਾਲ਼ ਘਟ ਸਕਦੇ ਹਨ ਖੇਤੀ ਖਰਚੇ - ਡਾ ਸੁੱਖੀ ਹਲਕਾ ਵਿਧਾਇਕ ਬੰਗਾ*
*ਆਤਮਾ ਸਕੀਮ ਹੇਠ ‘ਖੇਤ ਬਚਾਓ ਅਭਿਆਨ’ ਤਹਿਤ ਜਾਗਰੂਕਤਾ ਕੈਂਪ*
ਪ੍ਰਮੋਦ ਭਾਰਤੀ / ਬਾਬੂਸ਼ਾਹੀ ਬਿਊਰੋ
ਨਵਾਂਸ਼ਹਿਰ, 19 ਜੂਨ 2026
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਬਲਾਕ ਬੰਗਾ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਆਤਮਾ ਸਕੀਮ ਤਹਿਤ ਵਿਸ਼ਾਲ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਸਨ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਮਾਤਾ ਨੂੰ ਬਚਾਉਣਾ ਸਾਡਾ ਸਭ ਦਾ ਫਰਜ਼ ਹੈ। ਖਾਦਾਂ ਦੀ ਵੱਧ ਵਰਤੋਂ ਨਾਲ ਜ਼ਮੀਨ ਦੀ ਸਿਹਤ ਖਰਾਬ ਹੋ ਰਹੀ ਹੈ ਅਤੇ ਖਰਚੇ ਵਧ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਹੀ ਖਾਦ ਪਾਉਣ ਅਤੇ ਕੁਦਰਤੀ ਖੇਤੀ ਅਪਣਾਉਣ ਦੀ ਅਪੀਲ ਕੀਤੀ।
ਕੈਂਪ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਨੇ ਕੀਤੀ। ਉਨ੍ਹਾਂ ਕਿਹਾ ਕਿ ਸੰਤੁਲਿਤ ਖਾਦ ਵਰਤੋਂ ਨਾਲ 15-20% ਤੱਕ ਖਰਚਾ ਘਟਾਇਆ ਜਾ ਸਕਦਾ ਹੈ ਅਤੇ ਝਾੜ ਵੀ ਵਧਦਾ ਹੈ।
*ਤਕਨੀਕੀ ਸੈਸ਼ਨ ਵਿੱਚ ਮਾਹਿਰਾਂ ਨੇ ਦਿੱਤੀ ਜਾਣਕਾਰੀ:*
- ਡਾ. ਕਮਲਦੀਪ ਸਿੰਘ, ਪੀ.ਡੀ. ਆਤਮਾ ਸਕੀਮ ਨੇ ਕੁਦਰਤੀ ਖੇਤੀ ਦੇ ਲਾਭ ਅਤੇ ਸਰਕਾਰੀ ਸਹਾਇਤਾ ਬਾਰੇ ਦੱਸਿਆ।
- ਡਾ. ਪ੍ਰਦੀਪ ਕੁਮਾਰ, ਕੇ.ਵੀ.ਕੇ. ਨੇ ਕੇ.ਵੀ.ਕੇ. ਸਕੀਮ ਅਧੀਨ ਮਿਲਦੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ।
- ਡਾ. ਵਿਜੇ ਮਹੇਸ਼ੀ ਨੇ ਨਵੇਂ ਖਾਦ ਪੋਰਟਲ ਅਤੇ ਕਿਸਾਨ ਐਪ ਦੀ ਵਰਤੋਂ ਕਰਕੇ ਖਾਦ ਖਰੀਦਣ ਦਾ ਤਰੀਕਾ ਸਮਝਾਇਆ।
- ਡਾ. ਲਛਮਣ ਦਾਸ, ਖੇਤੀਬਾੜੀ ਅਫਸਰ ਬੰਗਾ ਨੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ, ਸਬਸਿਡੀ ਅਤੇ ਮਿੱਟੀ ਪਰਖ ਸਹੂਲਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਸਟੇਜ ਦਾ ਸੰਚਾਲਨ ਸੁਰਿੰਦਰ ਪਾਲ ਸਿੰਘ, ਖੇਤੀ ਵਿਸਥਾਰ ਅਫਸਰ ਵੱਲੋਂ ਬਾਖੂਬੀ ਕੀਤਾ ਗਿਆ। ਹੋਰ ਬੁਲਾਰੇ ਵਜੋਂ ਸ੍ਰੀ ਸੋਹਣ ਲਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਬਰਜਿੰਦਰ ਸਿੰਘ ਡੀ.ਐੱਮ. ਮਾਰਕਫੈੱਡ, ਡਾ. ਜਸਵਿੰਦਰ ਕੁਮਾਰ, ਡਾ. ਰਜਿੰਦਰ ਕੌਰ, ਮੈਡਮ ਪ੍ਰਿਆਂਜਲੀ, ਸ੍ਰੀ ਵਿਕਰਮ ਸਿੰਘ ਖੇਤੀ ਵਿਸਥਾਰ ਅਫ਼ਸਰ, ਸ੍ਰੀ ਸੰਦੀਪ ਗੰਗੜ ਏ.ਟੀ.ਐੱਮ. ਆਤਮਾ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਸਕੱਤਰ ਸ੍ਰੀ ਸ਼ਿੰਗਾਰਾ ਲੰਗੇਰੀ, ਜਗਜੀਤ ਸਿੰਘ, ਜਸਪਾਲ ਸਿੰਘ, ਮਨਵੀਰ ਸਿੰਘ, ਮੁਖਤਿਆਰ ਸਿੰਘ, ਮਨਦੀਪ ਸਿੰਘ, ਰਮਨ ਕੁਮਾਰ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਬੱਗਾ, ਹਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਗਾਂਹਵਧੂ ਕਿਸਾਨ ਹਾਜ਼ਰ ਸਨ।