ਕਰਾਇਮ ਬ੍ਰਾਂਚ ਲੁਧਿਆਣਾ ਵੱਲੋਂ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ
ਸੁਖਮਿੰਦਰ ਭੰਗੂ
ਲੁਧਿਆਣਾ, 19 ਜੂਨ 2026
ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ, ਆਈ.ਪੀ.ਐਸ. ਜੀ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਰਾਇਮ ਬ੍ਰਾਂਚ ਲੁਧਿਆਣਾ ਨੂੰ ਇੱਕ ਹੋਰ ਅਹਿਮ ਸਫਲਤਾ ਹਾਸਲ ਹੋਈ ਹੈ।
ਸੀਨੀਅਰ ਅਫ਼ਸਰਾਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਇੰਸਪੈਕਟਰ ਨਵਦੀਪ ਸਿੰਘ, ਇੰਚਾਰਜ ਕਰਾਇਮ ਬ੍ਰਾਂਚ ਦੀ ਅਗਵਾਈ ਹੇਠ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਤਾਜਪੁਰ ਚੌਕ ਮੇਨ ਹਾਈਵੇ ਨੇੜੇ ਮੌਜੂਦ ਸੀ।
ਇਸ ਦੌਰਾਨ ਐਲ/ਐੱਸ.ਆਈ. ਮਮਤਾ ਮਿਨਹਾਸ ਨੂੰ ਇੱਕ ਭਰੋਸੇਯੋਗ ਸੂਚਨਾ ਪ੍ਰਾਪਤ ਹੋਈ ਕਿ ਸੁਲਿੰਦਰ ਸਾਹਨੀ ਉਰਫ਼ ਕ੍ਰਿਸ਼ਨਾ ਪੁੱਤਰ ਨੰਦ ਲਾਲ ਸਾਹਨੀ ਵਾਸੀ ਰਾਮ ਨਗਰ ਬਿਹਾਰੀ ਕਲੋਨੀ, ਤਾਜਪੁਰ ਰੋਡ, ਲੁਧਿਆਣਾ, ਲੰਬੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਕਰਦਾ ਆ ਰਿਹਾ ਹੈ ਅਤੇ ਉਸ ਸਮੇਂ ਆਪਣੇ ਗਾਹਕ ਨੂੰ ਹੈਰੋਇਨ ਸਪਲਾਈ ਕਰਨ ਲਈ ਬੁੱਢਾ ਦਰਿਆ ਕੱਚੀ ਪੱਟੜੀ ਨੇੜੇ ਖੜ੍ਹਾ ਹੈ।
ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਮੁਕੱਦਮਾ ਨੰਬਰ 156 ਮਿਤੀ 18.06.2026 ਅਧੀਨ ਧਾਰਾ 21, 61, 85 ਐੱਨ.ਡੀ.ਪੀ.ਐੱਸ. ਐਕਟ ਥਾਣਾ ਡਵੀਜ਼ਨ ਨੰਬਰ 7, ਲੁਧਿਆਣਾ ਵਿਖੇ ਦਰਜ ਕੀਤਾ ਗਿਆ।
ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੈਰੋਇਨ ਦੀ ਸਪਲਾਈ ਚੇਨ, ਸਰੋਤ ਅਤੇ ਇਸ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।