ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ
ਮਨਪ੍ਰੀਤ ਸਿੰਘ
ਰੂਪਨਗਰ, 21 ਜੂਨ
ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼੍ਰੀ ਚਮਕੌਰ ਸਾਹਿਬ ਦੀ ਪ੍ਰਮੁੱਖ ਸਮਾਜਸੇਵੀ ਮੇਜਰ ਅੰਜੂ ਬਾਲਾ ਸਿੰਘ ਨੇ ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਦਿਆਂ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ, ਦੇਸ਼ ਦੀ ਤਰੱਕੀ ਅਤੇ ਹਲਕਾ ਵਾਸੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸਿੱਖ ਇਤਿਹਾਸ ਦੀ ਮਹਾਨ ਧਰੋਹਰ ਹੈ, ਜਿੱਥੇ ਆ ਕੇ ਸੰਗਤ ਨੂੰ ਆਤਮਿਕ ਸ਼ਾਂਤੀ ਅਤੇ ਨਵੀਂ ਪ੍ਰੇਰਣਾ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖਤਾ, ਸੇਵਾ, ਭਾਈਚਾਰੇ ਅਤੇ ਨਿਰਸਵਾਰਥ ਭਾਵਨਾ ਦਾ ਸੰਦੇਸ਼ ਦਿੰਦੀਆਂ ਹਨ, ਜਿਨ੍ਹਾਂ ਨੂੰ ਅਪਣਾ ਕੇ ਸਮਾਜ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।
ਮੇਜਰ ਅੰਜੂ ਬਾਲਾ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਾਹਿਬ ਨਾਲ ਵੀ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਇਲਾਕੇ ਨਾਲ ਸੰਬੰਧਿਤ ਵੱਖ ਵੱਖ ਲੋਕ ਭਲਾਈ ਦੇ ਮਸਲਿਆਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।