ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਕੁਲਵੰਤ ਸਿੰਘ ਵਿਧਾਇਕ ਦੀ ਦੇਖਰੇਖ ਹੇਠ 61ਵੀਂ ਅਤੇ 62ਵੀਂ ਬਸ ਹੋਈ ਰਵਾਨਾ
ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮੋਹਾਲੀ 23 ਜੂਨ 2026 : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖਰੇਖ ਹੇਠ ਦੇ ਵਿੱਚ ਅੱਜ ਹਲਕੇ ਤੋਂ 61ਵੀ ਅਤੇ 62ਵੀਂ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ, ਇਹਨਾਂ ਦੋਵੇਂ ਬੱਸਾਂ ਨੂੰ ਸਟੇਟ ਅਵਾਰਡੀ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ- ਫੁਲਰਾਜ ਸਿੰਘ ਹੋਰਾਂ ਦੇ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਪਿੰਡ ਦੇ ਮੁਹਤਰਮ ਵਿਅਕਤੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਨਜ਼ਦੀਕੀ ਵੀ ਮੌਜੂਦ ਰਹੇ, ਦੋਵੇਂ ਬੱਸਾਂ ਨੂੰ ਹਰੀ ਝੰਡੀ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸੰਗਤਾਂ ਵਿੱਚ ਵੱਡਾ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਅਤੇ ਆਉਣ ਵਾਲੇ ਸਮੇਂ ਦੇ ਵਿੱਚ ਇਸ ਤੀਰਥ ਯਾਤਰਾ ਯੋਜਨਾ ਦੇ ਦੌਰਾਨ ਜਾਣ ਵਾਲਿਆਂ ਬੱਸਾਂ ਦੇ ਲਈ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ, ਕਿਉਂਕਿ ਜੋ ਵੀ ਸ਼ਰਧਾਲੂਗਣ ਇਸ ਯਾਤਰਾ ਉਪਰੰਤ ਵਾਪਸ ਅਪੜਦੇ ਹਨ, ਤਾਂ ਉਹਨਾਂ ਵੱਲੋਂ ਜਿਸ ਤਰ੍ਹਾਂ ਇਸ ਯਾਤਰਾ ਦੌਰਾਨ ਆਪਣੇ ਅਨੁਭਵ ਸਾਂਝੇ ਕੀਤੇ ਜਾਂਦੇ ਹਨ, ਉਸ ਤੋਂ ਹੋਰਨਾਂ ਸ਼ਰਧਾਲੂਆਂ ਦੇ ਵਿੱਚ ਵੀ ਇਸ ਯਾਤਰਾ ਨੂੰ ਲੈ ਕੇ ਉਤਸ਼ਾਹ ਹੋਰ ਵਧ ਜਾਂਦਾ ਹੈ, ਸਟੇਟ ਅਵਾਰਡੀ- ਫੂਲਰਾਜ ਸਿੰਘ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸਪਸ਼ਟ ਹਦਾਇਤਾਂ ਹਨ, ਕਿ ਹਲਕੇ ਭਰ ਦੇ ਸਭਨਾ ਸੀਨੀਅਰ ਸਿਟੀਜਨ ਤੱਕ ਖੁਦ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਪਹੁੰਚ ਕਰਕੇ ਇਸ ਯਾਤਰਾ ਤੇ ਜਾਣ ਲਈ ਉਹਨਾਂ ਨੂੰ ਪ੍ਰੇਰਿਆ ਜਾ ਵੀ ਜਾ ਰਿਹਾ ਹੈ ਤਾਂ ਕਿ ਕੋਈ ਵੀ ਸੀਨੀਅਰ ਸਿਟੀਜਨ ਇਸ ਯਾਤਰਾ ਤੋਂ ਵਿਰਵਾ ਨਾ ਰਹਿ ਸਕੇ, ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਫੂਲਰਾਜ ਸਿੰਘ ਹੋਰਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਅਹਿਮ ਜਿੰਮੇਵਾਰੀ ਬਤੌਰ ਹਲਕਾ ਕੋਆਰਡੀਨੇਟਰ ਉਹਨਾਂ ਨੂੰ ਦਿੱਤੀ ਗਈ ਅਤੇ ਉਹਨਾਂ ਦੀ ਇਹ ਪੂਰੀ ਕੋਸ਼ਿਸ਼ ਰਹਿੰਦੀ ਹੈ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਦੇ ਨਾਲ ਨਿਭਾ ਸਕਣ , ਫੂਲਰਾਜ ਸਿੰਘ ਸਿੰਘ ਹੋਰਾਂ ਕਿਹਾ ਕਿ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ, ਮੰਦਰ ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਸੀਨੀਅਰ ਸਿਟੀਜਨ ਨੂੰ ਕਰਵਾ ਕੇ ਮੈਂ ਆਪਣੇ ਆਪ ਨੂੰ ਬੇਹਦ ਭਾਗਾਂ ਵਾਲਾ ਸਮਝਦਾ ਹਾਂ ਕਿ ਇਸ ਅਹਿਮ ਅਤੇ ਪਵਿੱਤਰ ਕਾਰਜ ਦੇ ਲਈ ਉਹਨਾਂ ਦੀ ਜਿੰਮੇਵਾਰੀ ਲਗਾਈ ਗਈ ਹੈ, ਫੂਲਰਾਜ ਸਿੰਘ ਹੋਰਾਂ ਦੁਹਰਾਇਆ ਕਿ ਉਹ ਖੁਦ ਵੀ ਪਰਿਵਾਰ ਸਮੇਤ ਇਸ ਯਾਤਰਾ ਤੇ ਜਾ ਚੁੱਕੇ ਹਨ ਅਤੇ ਉਹ ਹੋਰਨਾਂ ਨੂੰ ਵੀ ਇਹ ਅਪੀਲ ਕਰਦੇ ਹਨ ਕਿ ਉਹ ਆਪਣੇ ਨਜ਼ਦੀਕੀਆਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਇਸ ਯਾਤਰਾ ਦਾ ਹਿੱਸਾ ਜਰੂਰ ਬਣਾਉਣ, ਕਿਉਂਕਿ ਸੰਗਤ ਦੇ ਰੂਪ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਹਿੱਸਾ ਬਣਨਾ ਬਿਨਾਂ ਸ਼ੱਕ ਆਪਣੇ ਆਪ ਦੇ ਵਿੱਚ ਇੱਕ ਇਤਿਹਾਸਿਕ ਪਲ ਹੋ ਨਿਬੜਨਗੇ, ਇਸ ਮੌਕੇ ਤੇ ਰਜਿੰਦਰ ਸਿੰਘ -ਕਾਲਾ, ਅਮਨਪ੍ਰੀਤ ਸਿੰਘ -ਬਾਬਾ, ਗੁਰਨਾਮ ਸਿੰਘ, ਸੋਹਣ ਸਿੰਘ, ਗੁਰਦੀਪ ਸਿੰਘ, ਹਰਲੀਨ ਸਿੰਘ, ਧਰਮ ਸਿੰਘ, ਓਮਕਾਰ ਸਿੰਘ, ਅਵਤਾਰ ਸਿੰਘ, ਭਜਨ ਸਿੰਘ, ਮੋਹਣ ਸਿੰਘ, ਕਰਨੈਲ ਸਿੰਘ ਵੀ ਹਾਜ਼ਰ ਸਨ,