ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਸੀਨੀਅਰ ਸਿਪਾਹੀ ਲਖਵਿੰਦਰ ਸਿੰਘ ਨੂੰ ਸਰਟੀਫਿਕੇਟ ਤੇ ਨਗਦ ਇਨਾਮ ਨਾਲ ਸਨਮਾਨਿਤ
ਖੰਨਾ, ਰਵਿੰਦਰ ਢਿੱਲੋਂ
ਖੰਨਾ ਪੁਲਿਸ ਦੇ ਸੀਨੀਅਰ ਸਿਪਾਹੀ ਲਖਵਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਸ਼ਲਾਘਾਯੋਗ ਕਾਰਗੁਜ਼ਾਰੀ ਲਈ ਸਰਟੀਫਿਕੇਟ ਤੇ ਨਗਦ ਇਨਾਮ
ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਪੁਲਿਸ ਖੰਨਾ ਦੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ
ਵੱਲੋਂ ਪ੍ਰਦਾਨ ਕੀਤਾ ਗਿਆ, ਇਸ ਮੌਕੇ ਐਸ.ਪੀ (ਇਨਵੈਸਟੀਗੇਸ਼ਨ) ਪਵਨਜੀਤ ਚੌਧਰੀ ਵੀ ਮੌਜੂਦ ਰਹੇ।
ਸਨਮਾਨ ਸਮਗਮ ਦੌਰਾਨ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਸੀਨੀਅਰ ਸਿਪਾਹੀ ਲਖਵਿੰਦਰ ਸਿੰਘ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਬਲ ਵਿੱਚ ਇਸ ਤਰ੍ਹਾਂ ਦੇ ਮਿਹਨਤੀ ਅਤੇ ਜ਼ਿੰਮੇਵਾਰ ਕਰਮਚਾਰੀ ਵਿਭਾਗ ਦੀ ਅਸਲੀ ਤਾਕਤ ਹੁੰਦੇ ਹਨ ਜੋ ਮੁਸ਼ਕਲ ਹਾਲਾਤਾਂ ਵਿੱਚ ਵੀ ਆਪਣੀ ਡਿਊਟੀ ਨੂੰ ਪਹਿਲ ਦਿੰਦੇ ਹਨ। ਲਖਵਿੰਦਰ ਦੀ ਮਿਹਨਤ ਅਤੇ ਸਮਰਪਣ ਹੋਰ ਪੁਲਿਸ ਮੁਲਾਜ਼ਮਾਂ ਲਈ ਵੀ ਪ੍ਰੇਰਣਾ ਸਰੋਤ ਹੈ।
ਐਸ.ਪੀ (ਆਈ) ਪਵਨਜੀਤ ਚੌਧਰੀ ਨੇ ਵੀ ਲਖਵਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਕੰਮ ਕਰਨ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਸਖ਼ਤ ਮਿਹਨਤ ਅਤੇ ਇਮਾਨਦਾਰ ਸੇਵਾਵਾਂ ਨੂੰ ਹਮੇਸ਼ਾ ਸਨਮਾਨਿਤ ਕੀਤਾ ਜਾਂਦਾ ਹੈ।
ਸੀਨੀਅਰ ਸਿਪਾਹੀ ਲਖਵਿੰਦਰ ਸਿੰਘ ਨੇ ਇਸ ਸਨਮਾਨ ਲਈ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੇਰੇ ਲਗਨ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਖੰਨਾ ਪੁਲਿਸ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਰੋਹਿਤ ਵਰਮਾ ਨੂੰ ਇਸ ਸਨਮਾਨ ‘ਤੇ ਵਧਾਈਆਂ ਦਿੱਤੀਆਂ।