ਵੈਨੇਜ਼ੁਏਲਾ ਵਿਚ ਭੁਚਾਲ ਦੇ ਕਾਰਨ ਹੋਈ ਤਬਾਹੀ ਤੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰਾ ਦੁਖ ਪ੍ਰਗਟਾਇਆ
ਅੰਮ੍ਰਿਤਸਰ:-26 ਜੂਨ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼ੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੀਤੇ ਦਿਨੀ ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿਚ ਆਏ 2 ਸ਼ਕਤੀਸ਼ਾਲੀ ਭੂਚਾਲਾਂ ਦੇ ਕਾਰਨ ਹੋਈ ਭਾਰੀ ਤਬਾਹੀ ਤੇ ਅਫਸੋਸ ਪ੍ਰਗਟ ਕਰਦਿਆ ਕਿਹਾ ਕਿ ਇਸ ਭੁਚਾਲ ਨਾਲ ਕਈ ਸ਼ਹਿਰਾਂ ਵਿਚ ਘਰ, ਇਮਾਰਤਾਂ ਢਹਿ ਗਈਆਂ ਅਤੇ ਗੰਭੀਰ ਰੂਪ ਵਿਚ ਨੁਕਸਾਨੀਆਂ ਗਈਆਂ।
ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਸ ਤਬਾਹੀ ਕਾਰਨ 1500 ਲੋਕ ਜ਼ਖਮੀ ਹੋ ਗਏ ਅਤੇ 188 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਜਖ਼ਮੀਆਂ ਦੇ ਸੇਹਤਯਾਬੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਅਤੇ ਅਕਾਲ ਚਲਾਣਾ ਕਰ ਜਾਣ ਵਾਲਿਆਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।