ਜਿਲ੍ਹਾ ਚੋਣ ਅਫਸਰ - ਕਮ- ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 26 ਜੂਨ 2026 : ਜਿਲ੍ਹਾ ਚੋਣ ਅਫਸਰ - ਕਮ- ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਇੰਟੈਂਸੀ ਰਿਵੀਜ਼ਨ (2026 ਦੀ ਪ੍ਰਕਿਰਿਆ ਦੌਰਾਨ ਆਮ ਲੋਕਾਂ ਅਤੇ ਵੋਟਰਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਸ਼ਿਕਾਇਤ ਨਿਵਾਰਣ ਸੈੱਲ ਦਾ ਗਠਨ ਕੀਤਾ ਗਿਆ ਹੈ। ਕਿਸੇ ਵੀ ਕਿਸਮ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪ ਡੈਸਕ ਤਿਆਰ ਕੀਤਾ ਗਿਆ ਹੈ, ਜਿਸ ਦਾ ਟੋਲ ਫਰੀ ਨੰਬਰ 1950 ਹੈ, ਇਸ ਨੰਬਰ ਤੇ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਕਾਲ ਕਰਕੇ ਜਾਂ ਕਮਰਾ ਨੰਬਰ 312 ਦੂਜੀ ਮੰਜਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਬਣੇ ਹੈਲਪ ਡੈਸਕ ਤੇ ਨਿੱਜੀ ਤੌਰ ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ
ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸਦੇ ਨਾਲ ਹੀ ਸ਼ਿਕਾਇਤ ਦਰਜ ਕਰਵਾਉਣ ਲਈ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਈਮੇਲ ਆਈ.ਡੀ. ਵੀ Grievancesredressalcellfgs@gmail.com ਜਾਰੀ ਕੀਤੀ ਗਈ ਹੈ। ਕੋਈ ਵੀ ਨਾਗਰਿਕ ਆਪਣੀ ਸ਼ਿਕਾਇਤ ਸਿੱਧੇ ਤੌਰ 'ਤੇ ਇਸ ਈਮੇਲ 'ਤੇ ਭੇਜ ਸਕਦਾ ਹੈ
ਉਨ੍ਹਾਂ ਨਾ ਦੱਸਿਆ ਕਿ ਇਸ ਸੈੱਲ ਵਿੱਚ ਤਾਇਨਾਤ ਅਧਿਕਾਰੀਆਂ ਵੱਲੋਂ ਹਰ ਇੱਕ ਸ਼ਿਕਾਇਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਤੈਅ ਸਮੇਂ ਦੇ ਅੰਦਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਕਦਮ ਦਾ ਮੁੱਖ ਮਨੋਰਥ ਐਸ.ਆਈ.ਆਰ ਨੂੰ ਪੂਰੀ ਤਰ੍ਹਾਂ ਨਿਰਪੱਖ ਬਣਾਉਣਾ ਅਤੇ ਆਮ ਜਨਤਾ ਦੀ ਆਵਾਜ਼ ਨੂੰ ਪ੍ਰਸ਼ਾਸਨ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ
ਜਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਉਪਰੋਕਤ ਟੋਲ ਫਰੀ ਨੰਬਰ 1950 ਜਾਂ ਫਿਰ ਈਮੇਲ ਆਈ.ਡੀ. 'ਤੇ ਜਾਂ ਹੈਲਪ ਡੈਸਕ ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ