ਹਰਮੀਤ ਸਿੰਘ ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੂੰ ਜਨਮ ਦਿਨ ਤੇ ਮੁਬਾਰਕਾਂ
ਨਵੀਂ ਦਿੱਲੀ 27 ਜੂਨ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਸਰਦਾਰ ਕਾਲਕਾ ਨੇ ਕਿਹਾ ਕਿ ਸਰਦਾਰ ਸੁਖਵਿੰਦਰ ਸਿੰਘ ਬੱਬਰ ਸਿੱਖ ਪੰਥ ਅਤੇ ਸਮਾਜ ਦੀ ਨਿਸ਼ਕਾਮ ਸੇਵਾ ਲਈ ਹਮੇਸ਼ਾ ਸਮਰਪਿਤ ਰਹੇ ਹਨ।
ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੂੰ ਚੰਗੀ ਸਿਹਤ, ਲੰਬੀ ਉਮਰ, ਤੰਦਰੁਸਤੀ ਅਤੇ ਹਰ ਖੇਤਰ ਵਿੱਚ ਸਫ਼ਲਤਾ ਅਤੇ ਚੜ੍ਹਦੀ ਕਲਾ ਬਖਸ਼ਣ । ਉਹ ਸਦਾ ਗੁਰੂ ਦੀ ਮੇਹਰ ਸਦਕਾ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਪੰਥ ਤੇ ਸਮਾਜ ਦੀ ਸੇਵਾ ਇਸੇ ਤਰ੍ਹਾਂ ਨਿਭਾਉਂਦੇ ਰਹਿਣ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮੂਹ ਪਰਿਵਾਰ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੂੰ ਜਨਮ ਦਿਨ ਦੀਆਂ ਹਾਰਦਿਕ ਵਧਾਈਆਂ ਦਿੰਦਾ ਹੈ ਅਤੇ ਉਨ੍ਹਾਂ ਦੇ ਸੁਖਮਈ, ਖੁਸ਼ਹਾਲ ਅਤੇ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਪ੍ਰਗਟ ਕਰਦਾ ਹੈ।