ਜਖਵਾਲੀ ਪਿੰਡ ਵਿੱਚ 'ਮੇਰੀ ਰਸੋਈ' ਸਕੀਮ ਤਹਿਤ ਵੰਡੀਆਂ ਗਈਆਂ ਰਾਸ਼ਨ ਕਿੱਟਾਂ: ਸਰਪੰਚ ਗੁਰਦੀਪ ਸਿੰਘ
ਫ਼ਤਹਿਗੜ੍ਹ ਸਾਹਿਬ 28 ਜੂਨ (ਗੁਰਪ੍ਰੀਤ ਸਿੰਘ ਜਖਵਾਲੀ) ਮੁੱਖ ਮੰਤਰੀ ਪੰਜਾਬ ਵੱਲੋ ਚਲਾਈ ਜਾ ਰਹੀ 'ਮੇਰੀ ਰਸੋਈ' ਸਕੀਮ ਤਹਿਤ ਅਤੇ ਐਮ ਐਲ ਏ ਲਖਬੀਰ ਸਿੰਘ ਰਾਏ ਦੇ ਯਤਨਾਂ ਸਦਕਾ ਅੱਜ ਪਿੰਡ ਜਖਵਾਲੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਸਰਪੰਚ ਗੁਰਦੀਪ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਜਖਵਾਲੀ ਦੀ ਅਗਵਾਈ ਹੇਠ ਸਕੀਮ ਦੀ ਪਿੰਡ ਪੱਧਰ 'ਤੇ ਸ਼ੁਰੂਆਤ ਕੀਤੀ ਗਈ। ਸਰਪੰਚ ਗੁਰਦੀਪ ਸਿੰਘ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਲੋੜਵੰਦ ਪਰਿਵਾਰਾਂ ਨੂੰ ਜ਼ਰੂਰੀ ਖੁਰਾਕੀ ਸਮੱਗਰੀ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਪਰਿਵਾਰ ਭੋਜਨ ਦੀ ਕਮੀ ਦਾ ਸਾਹਮਣਾ ਨਾ ਕਰੇ।
ਰਾਸ਼ਨ ਕਿੱਟਾਂ ਦੀ ਵੰਡ ਦੌਰਾਨ ਲਾਭਪਾਤਰੀ ਪਰਿਵਾਰਾਂ ਦੇ ਨਾਲ-ਨਾਲ ਗ੍ਰਾਮ ਪੰਚਾਇਤ ਦੇ ਮੈਂਬਰ ਨਰੰਗ ਸਿੰਘ ਪੰਚ, ਸੁਖਵਿੰਦਰ ਸਿੰਘ ਕਾਕਾ, ਮੇਹਰ ਸਿੰਘ, ਡੀਪੂ ਹੋਲਡਰ ਕ੍ਰਿਸ਼ਨ ਕੁਮਾਰ, ਹਰਜਿੰਦਰ ਕੁਮਾਰ, ਦਵਿੰਦਰ ਉੱਪਲ, ਭਾਂਤਾ ਖ਼ਾਨ, ਸੁਖਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਰਹੇ।ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਗ੍ਰਾਮ ਪੰਚਾਇਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ ਭਲਾਈ ਸਕੀਮਾਂ ਨਾਲ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਦੀ ਹੈ।