ਸਿਹਤ ਕਾਰਡ ਵੰਡਦੇ ਹੋਏ ਚੇਅਰਮੈਨ ਰਸ਼ਪਿੰਦਰ ਰਾਜਾ
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ 30 ਜੂਨ 2026 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਪਿੰਡ ਅਤਾਪੁਰ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ , ਇਸ ਮੌਕੇ ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਵੱਲੋਂ ਪਿੰਡ ਵਾਸੀਆਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ , ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਰ ਵਰਗ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਦੇ ਕੇ ਬਹੁਤ ਵੱਡੀ ਰਾਹਤ ਦਿੱਤੀ ਹੈ , ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਗ਼ਰੀਬ ਪਰਿਵਾਰਾਂ ਲਈ ਦਵਾਈ ਖਰੀਦਣੀ ਵੀ ਔਖੀ ਹੋ ਚੁੱਕੀ ਹੈ, ਪਰ ‘ਆਪ’ ਸਰਕਾਰ ਨੇ ਲੋਕਾਂ ਦੀ ਇਸ ਚਿੰਤਾ ਨੂੰ ਹਮੇਸ਼ਾ ਲਈ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨਸਾਨ ਦੀ ਸਿਹਤ ਚੰਗੀ ਹੋਵੇਗੀ, ਤਾਂ ਹੀ ਉਹ ਕੰਮ ਕਰ ਸਕਦਾ ਹੈ ਅਤੇ ਦੇਸ਼-ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦਾ ਹੈ
ਉਨ੍ਹਾਂ ਅੱਗੇ ਦੱਸਿਆ ਕਿ 'ਰਾਜਾ ਵੈਲਫੇਅਰ ਫਾਊਂਡੇਸ਼ਨ' ਵੱਲੋਂ ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਰਾਹੀਂ ਫਾਊਂਡੇਸ਼ਨ ਦੀ ਟੀਮ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਕੰਮ ਪੂਰੀ ਤਨਦੇਹੀ ਨਾਲ ਕਰ ਰਹੀ ਹੈ , ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਚੇਅਰਮੈਨ ਰਾਜਾ ਨੇ ਕਿਹਾ ਕਿ ਮਾਨ ਸਰਕਾਰ ਨੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਬਿਹਤਰ ਵਿਵਸਥਾ ਕਰਨ, ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਕਰਨ ਅਤੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਲਗਭਗ 65 ਹਜ਼ਾਰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸਕ ਰਿਕਾਰਡ ਕਾਇਮ ਕੀਤੇ ਹਨ
ਪੰਜਾਬ ਸਰਕਾਰ ਦੇ ਇੱਕ ਹੋਰ ਵੱਡੇ ਫੈਸਲੇ ਦਾ ਜ਼ਿਕਰ ਕਰਦਿਆਂ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਦੱਸਿਆ ਕਿ 1 ਜੁਲਾਈ ਤੋਂ ਸੂਬੇ ਵਿੱਚ 'ਮਾਵਾਂ ਧੀਆਂ ਸਤਿਕਾਰ ਯੋਜਨਾ' ਵੀ ਲਾਗੂ ਹੋਣ ਜਾ ਰਹੀ ਹੈ। ਇਸ ਯੋਜਨਾ ਦੇ ਤਹਿਤ ਹੁਣ ਯੋਗ ਲਾਭਪਾਤਰੀ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਫੰਡ ਸਿੱਧੇ ਤੌਰ ’ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਇਸ ਯੋਜਨਾ ਵਾਸਤੇ 9,300 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ
ਇਸ ਮੌਕੇ ਸੀਨੀਅਰ ਆਪ ਆਗੂ ਭਰਪੂਰ ਸਿੰਘ,ਮੋਹਣ ਸਿੰਘ,ਗੁਰਦੀਪ ਸਿੰਘ,ਗੁਰਮੁੱਖ ਸਿੰਘ,ਹਰਿੰਦਰ ਸਿੰਘ,ਸਵਰਨ ਸਿੰਘ,ਰਣਜੀਤ ਸਿੰਘ,ਸੇਵਾ ਸਿੰਘ,ਕੁਲਦੀਪ ਸਿੰਘ,ਹਰਵਿੰਦਰ ਸਿੰਘ,ਦਾਰਾ ਸਿੰਘ ਅਤੇ ਪਿੰਡ ਦੇ ਪਤਵੰਤੇ ਸੱਜਣ ਆਦਿ ਹਾਜ਼ਰ ਸਨ