ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਹੋਰ ਆਗੂ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 30 ਜੂਨ 2026 : ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪਿਛਲੇ ਕਰੀਬ 12 ਸਾਲਾਂ ਦੌਰਾਨ ਕਈ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਏ ਹਨ, ਜਿਸ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਤਾਰ ਕੰਪਲੈਕਸ, ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕੀਤਾ , ਇਸ ਮੌਕੇ ਉਨਾਂ ਵਿਸ਼ੇਸ਼ ਤੌਰ ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ
ਉਨ੍ਹਾਂ ਦਾਅਵਾ ਕੀਤਾ ਕਿ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਹਜ਼ਾਰਾਂ ਪਰਿਵਾਰ ਮਾਨਸਿਕ ਤੌਰ 'ਤੇ ਪ੍ਰਭਾਵਿਤ ਹੋਏ ਹਨ ਅਤੇ ਵਿਦਿਆਰਥੀਆਂ ਵਿੱਚ ਨਿਰਾਸ਼ਾ ਦਾ ਮਾਹੌਲ ਬਣਿਆ ਹੈ , ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦੋਸ਼ ਲਗਾਇਆ ਕਿ ਉਨ੍ਹਾਂ ਕਿਹਾ ਕਿ ਸਾਲ 2005 ਵਿੱਚ ਦੇਸ਼ ਦੇ 71 ਫੀਸਦੀ ਤੋਂ ਵੱਧ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਦੇ ਸਨ, ਪਰ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਇੱਕ ਲੱਖ ਤੋਂ ਵੱਧ ਸਰਕਾਰੀ ਸਕੂਲ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਵੱਲ ਰੁਖ ਕਰਨਾ ਪਿਆ , ਇਸ ਨਾਲ ਸਿੱਖਿਆ ਦਾ ਵੱਡੇ ਪੱਧਰ 'ਤੇ ਨਿੱਜੀਕਰਨ ਹੋਇਆ ਅਤੇ ਇਸ ਦਾ ਸਿੱਧਾ ਆਰਥਿਕ ਬੋਝ ਮਾਪਿਆਂ ਦੀ ਜੇਬ 'ਤੇ ਪਿਆ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਿਨੋਂ-ਦਿਨ ਮਹਿੰਗੀ ਹੁੰਦੀ ਜਾ ਰਹੀ ਹੈ ਅਤੇ ਆਮ ਪਰਿਵਾਰ ਲਈ ਬੱਚਿਆਂ ਨੂੰ ਪੜ੍ਹਾਉਣਾ ਮੁਸ਼ਕਲ ਬਣਦਾ ਜਾ ਰਿਹਾ ਹੈ , ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਦੇਸ਼-ਪੱਧਰੀ ਅੰਦੋਲਨ ਸ਼ੁਰੂ ਕਰੇਗੀ , ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਬਣਾਏ ਜਾਣ ਵਾਲੇ ਪ੍ਰੋਗਰਾਮ ਅਨੁਸਾਰ ਬੂਥ ਅਤੇ ਵਾਰਡ ਪੱਧਰ ਤੱਕ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਕਥਿਤ ਭ੍ਰਿਸ਼ਟਾਚਾਰ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਕਾਂਗਰਸ ਹਰ ਪੱਧਰ 'ਤੇ ਸੰਘਰਸ਼ ਕਰੇਗੀ
ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਕੋਈ ਸੁਰੱਖਿਅਤ ਕਰ ਸਕਦਾ ਹੈ ਤਾਂ ਉਹ ਕਾਂਗਰਸ ਆਗੂ ਰਾਹੁਲ ਗਾਂਧੀ ਹਨ, ਜਿਨ੍ਹਾਂ ਨੇ ਪਹਿਲਾਂ ਵੀ ਨੀਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਦੇ ਮਾਮਲਿਆਂ 'ਤੇ ਆਵਾਜ਼ ਬੁਲੰਦ ਕੀਤੀ ਸੀ , ਇਸ ਮੌਕੇ ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੀ ਮੰਗ ਵੀ ਕੀਤੀ , ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵੱਖ-ਵੱਖ ਅਹੁਦਿਆਂ 'ਤੇ ਆਪਣੇ ਚਹੇਤਿਆਂ ਨੂੰ ਨਿਯੁਕਤ ਕਰਕੇ ਯੋਗ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਭਰਤੀ ਪ੍ਰਕਿਰਿਆਵਾਂ ਵਿੱਚ ਵੀ ਪਾਰਦਰਸ਼ਤਾ ਦੀ ਘਾਟ ਹੈ ਅਤੇ ਦਿੱਲੀ ਦੇ ਇਸ਼ਾਰਿਆਂ 'ਤੇ ਫੈਸਲੇ ਲਏ ਜਾਂਦੇ ਹਨ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਬਜਾਏ ਦਿੱਲੀ ਦੇ ਆਗੂਆਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ , ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਪਹਿਲਾਂ ਵੱਡੀਆਂ ਰੈਲੀਆਂ ਕਰਨ ਵਾਲੀ ਪਾਰਟੀ ਹੁਣ ਨੁੱਕੜ ਮੀਟਿੰਗਾਂ ਤੱਕ ਸੀਮਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਲੋਕ ਇਨ੍ਹਾਂ ਮੀਟਿੰਗਾਂ ਨੂੰ ਵੀ ਨਕਾਰ ਦੇਣਗੇ , ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਬਿਜਲੀ ਅਤੇ ਪਾਣੀ ਦੀ ਸਮੱਸਿਆ ਨਾਲ ਜੂਝਣ ਕਰਕੇ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਖੇਤੀਬਾੜੀ ਪ੍ਰਭਾਵਿਤ ਹੋ ਰਹੀ ਹੈ
ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਅਤੇ ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਸਰਕਾਰ ਨੂੰ ਪਿੰਡਾਂ ਵਿੱਚ ਦਾਖਲ ਨਹੀਂ ਹੋਣ ਦੇਣਗੇ , ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸੀ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿਦਿਆਰਥੀਆਂ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵ ਸ਼ਾਲੀਕਾ ਕੁਰਾਣਾ ਨੈਸ਼ਨਲ ਕੋਰਡੀਨੇਟਰ ਮਹਿਲਾ ਕਾਂਗਰਸ, ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਬਲਾਕ ਪ੍ਰਧਾਨ ਖਮਾਣੋ ਸਰਬਜੀਤ ਸਿੰਘ ਜੀਤੀ,ਬਲਾਕ ਪ੍ਰਧਾਨ ਖੇੜਾ ਗੁਰਬਰਿੰਦਰ ਸਿੰਘ ਭਗੜਾਣਾ,ਬਲਾਕ ਪ੍ਰਧਾਨ ਅਮਲੋਹ ਜਗਬੀਰ ਸਲਾਣਾ, ਬਲਾਕ ਪ੍ਰਧਾਨ ਗੋਬਿੰਦਗੜ੍ਹ ਸੰਜੀਵ ਦੱਤਾ, ਬਲਾਕ ਪ੍ਰਧਾਨ ਅਮੀ ਚੰਦ ਭਟੇੜੀ, ਐੱਸ. ਸੀ ਸੈੱਲ ਜਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖਾ,ਡਾ. ਨਰੇਸ਼ ਚੌਹਾਨ, ਡਾ. ਅਮਨਦੀਪ ਢੋਲੇਵਾਲ,ਦਵਿੰਦਰ ਸਿੰਘ ਜੱਲਾ,ਭੁਪਿੰਦਰ ਸਿੰਘ ਬਧੌਛੀ, ਗੁਰਭੇਜ ਸਿੰਘ ਰਾਏ,ਬਲਾਕ ਪ੍ਰਧਾਨ ਖਮਾਣੋ ਮਹਿਲਾ ਪਰਮਿੰਦਰ ਕੌਰ, ਬਲਜਿੰਦਰ ਸਿੰਘ ਅਤਾਪੁਰ, ਡਾ. ਬਲਰਾਮ ਸ਼ਰਮਾ,ਨੀਲਮ ਰਾਣੀ,ਬਲਬੀਰ ਸਿੰਘ, ਕਮਲ ਹਰਗਣਾ, ਗੁਰਲਾਲ ਸਿੰਘ ਲਾਲੀ, ਸ਼ਿੰਦਰਪਾਲ ਸਿੰਘ, ਹਰਦੀਪ ਸਿੰਘ ਹੈਪੀ,ਗੁਰਸੇਵਕ ਸਿੰਘ ਭੋਲਾ, ਕਸੋਰੀ ਲਾਲ ਸਹਿਰੀ ਪ੍ਰਧਾਨ ਖਮਾਣੋ, ਜਰਨੈਲ ਸਿੰਘ ਭੰਗੂਆ,ਰੈਂਚੋ ਭਲਵਾਨ ਤੇ ਹੋਰ ਆਗੂ ਹਾਜ਼ਰ ਸਨ