ਚੇਅਰਮੈਨ ਅਜਮੇਰ ਸਿੰਘ ਲੋਧੀਮਾਜਰਾ ਦੀ ਅਗਵਾਈ ਹੇਠ ਰੂਪਨਗਰ ਜ਼ਿਲ੍ਹੇ ਦੇ ਨਵ-ਨਿਯੁਕਤ ਬਲਾਕ ਚੇਅਰਮੈਨਾਂ ਦੀ ਅਹਿਮ ਮੀਟਿੰਗ ਹੋਈ
ਮਨਪ੍ਰੀਤ ਸਿੰਘ
ਰੂਪਨਗਰ 5 ਜੁਲਾਈ
ਜ਼ਿਲ੍ਹਾ ਰੂਪਨਗਰ ਦੇ ਐਸ.ਸੀ. ਵਿਭਾਗ ਦੇ ਚੇਅਰਮੈਨ ਅਜਮੇਰ ਸਿੰਘ ਲੋਧੀਮਾਜਰਾ ਜੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਨਵ-ਨਿਯੁਕਤ ਬਲਾਕ ਚੇਅਰਮੈਨਾਂ ਦੀ ਇੱਕ ਅਹਿਮ ਮੀਟਿੰਗ ਰੂਪਨਗਰ ਵਿਖੇ ਆਯੋਜਿਤ ਕੀਤੀ ਗਈ।
ਇਸ ਮੌਕੇ ਸ਼ਿੰਗਾਰਾ ਸਿੰਘ ਚੇਅਰਮੈਨ ਬਲਾਕ ਰੂਪਨਗਰ, ਬਲਵਿੰਦਰ ਸਿੰਘ ਚੇਅਰਮੈਨ ਬਲਾਕ ਸ੍ਰੀ ਚਮਕੌਰ ਸਾਹਿਬ, ਹਰਮਨਜੀਤ ਸਿੰਘ ਚੇਅਰਮੈਨ ਬਲਾਕ ਮੋਰਿੰਡਾ,ਗੁਰਵਿੰਦਰ ਸਿੰਘ ਰੌਲੀ ਚੇਅਰਮੈਨ ਬਲਾਕ ਨੂਰਪੁਰ ਬੇਦੀ,ਭੁਪਿੰਦਰ ਸਿੰਘ ਨਾਨੋਵਾਲ ਚੇਅਰਮੈਨ ਬਲਾਕ ਸ੍ਰੀ ਅਨੰਦਪੁਰ ਸਾਹਿਬ ਹਾਜਰ ਰਹੇ।
ਇਸ ਮੀਟਿੰਗ ਦੌਰਾਨ ਸਾਰੇ ਬਲਾਕ ਚੇਅਰਮੈਨਾਂ ਨੇ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਇਸ ਦੇ ਨਾਲ ਹੀ ਜਲਦ ਤੋਂ ਜਲਦ ਹਰ ਬਲਾਕ ਵਿੱਚ ਕਮੇਟੀਆਂ ਦਾ ਗਠਨ ਕਰਕੇ ਪਾਰਟੀ ਦੀ ਮਜ਼ਬੂਤੀ ਅਤੇ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਰਣਨੀਤੀ ਤਿਆਰ ਕਰਨ ਦਾ ਫ਼ੈਸਲਾ ਲਿਆ ਗਿਆ। ਇਸਦੇ ਨਾਲ ਹੀ ਉਹਨਾ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ, ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਅਸੀਂ ਸਾਰੇ ਮਿਲ ਕੇ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਾਂਗੇ। ਇਸ ਮੌਕੇ ਜਿਲਾ ਚੇਅਰਮੈਨ ਅਜਮੇਰ ਸਿੰਘ ਲੋਦੀ ਮਾਜਰਾ ਨੇ ਹਾਜਰ ਸਾਰੇ ਬਲਾਕ ਚੇਅਰਮੈਨਾਂ ਦਾ ਇਸ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਇਸੇ ਤਰਾਂ ਮੀਟਿੰਗਾਂ ਚ ਆਪਣੀ ਹਾਜਰੀ ਲਗਵਾਉਣ।