ਐਸਡੀਐਮ ਅਮਲੋਹ ਸ੍ਰੀਮਤੀ ਹਰਵੀਰ ਕੌਰ ਵੱਲੋਂ ਜਾਇਜ਼ਾ ਲੈਂਦੇ ਹੋਏ
ਦੀਦਾਰ ਗੁਰਨਾ
ਅਮਲੋਹ 5 ਜੁਲਾਈ 2026 : ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਤਹਿਤ ਹਲਕਾ ਅਮਲੋਹ ਵਿਖੇ ਇਨੂਮੀਰੇਸ਼ਨ ਫਾਰਮ ਭਰਵਾ ਕੇ ਇਕੱਠੇ ਕਰਨ ਅਤੇ ਉਨ੍ਹਾਂ ਦੀ ਡਿਜ਼ੀਟਾਈਜ਼ੇਸ਼ਨ ਲਈ ਲਗਾਏ ਗਏ ਕੈਂਪਾਂ ਦਾ ਐਸਡੀਐਮ ਅਮਲੋਹ ਸ੍ਰੀਮਤੀ ਹਰਵੀਰ ਕੌਰ ਵੱਲੋਂ ਜਾਇਜ਼ਾ ਲਿਆ , ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਇਨੁਮਿਰੇਸ਼ਨ ਫਾਰਮ ਨੂੰ ਪੂਰੀ ਸ਼ੁੱਧਤਾ ਅਤੇ ਸਮੇਂ ਸਿਰ ਡਿਜ਼ੀਟਾਈਜ਼ ਕੀਤਾ ਜਾਵੇ ਤਾਂ ਜੋ ਵੋਟਰ ਸੂਚੀਆਂ ਨੂੰ ਸਹੀ ਅਤੇ ਅਪਡੇਟ ਬਣਾਇਆ ਜਾ ਸਕੇ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਲਕਾ ਅਮਲੋਹ ਦੇ ਜਿਹੜੇ ਬੀਐਲਓ ਆਪਣੇ ਪੱਧਰ 'ਤੇ ਫਾਰਮਾਂ ਨੂੰ ਡਿਜ਼ੀਟਾਈਜ਼ ਕਰਨ ਵਿੱਚ ਅਸਮਰੱਥ ਹਨ, ਉਨ੍ਹਾਂ ਦੀ ਸਹਾਇਤਾ ਲਈ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਹੈਲਪ ਸੈਂਟਰ ਸਥਾਪਿਤ ਕੀਤਾ ਗਿਆ ਹੈ , ਇਸ ਹੈਲਪ ਸੈਂਟਰ ਰਾਹੀਂ ਤਕਨੀਕੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਡਿਜ਼ੀਟਾਈਜ਼ੇਸ਼ਨ ਦਾ ਕੰਮ ਨਿਰਵਿਘਨ ਅਤੇ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ , ਉਨ੍ਹਾਂ ਬੀਐਲਓਜ਼ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਯੋਗ ਵੋਟਰਾਂ ਨਾਲ ਸੰਪਰਕ ਕਰਕੇ ਇਨੂਮਿਰੇਸ਼ਨ ਫਾਰਮ ਪ੍ਰਾਪਤ ਕੀਤੇ ਜਾਣ ਅਤੇ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸਹੀ ਅਤੇ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ