ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਪਟਿਆਲਾ 7 ਜੁਲਾਈ 2026 : SSP ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਡੀ ਐਸ ਪੀ ਦਲਜੀਤ ਵਿਰਕ ਦੀ ਅਗਵਾਈ ਅਤੇ ਐਸ ਐੱਚ ਓ ਥਾਣਾ ਸ਼ੰਭੂ ਪੁਲਿਸ ਦੀ ਟੀਮ ਨੂੰ ਇੱਕ ਹੋਰ ਅਹਿਮ ਸਫਲਤਾ ਮਿਲੀ ਹੈ , ਪੁਲਿਸ ਨੇ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤਾ ਹੈ , ਮੁੱਢਲੀ ਜਾਂਚ ਤੋਂ ਬਾਅਦ ਦੋਵਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਗੈਰ-ਕਾਨੂੰਨੀ ਹਥਿਆਰ ਦਾ ਸਰੋਤ ਪਤਾ ਲਗਾਇਆ ਜਾ ਸਕੇ , ਇਸ ਦੇ ਨਾਲ ਹੀ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਨੈੱਟਵਰਕ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ, ਤਾਂ ਜੋ ਇਸ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ