ਹਰਦਿਆਲ ਸਿੰਘ ਕੰਬੋਜ਼ ਕਾਂਗਰਸ ਦੇ ਨਵੇਂ ਦਫ਼ਤਰ ਦਾ ਉਦਘਾਟਨ ਕਰਦੇ ਹੋਏ
ਦੀਦਾਰ ਗੁਰਨਾ
ਬਨੂੜ 10 ਜੁਲਾਈ 2026 : ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਬੀਤੇ ਦਿਨ ਬਨੂੜ ਵਿਖੇ ਕਾਂਗਰਸ ਪਾਰਟੀ ਦੇ ਨਵੇਂ ਦਫ਼ਤਰ ਦੇ ਉਦਘਾਟਨ ਸਮਾਗਮ ਵਿੱਚ ਸ਼ਿਰਕਤ ਕੀਤੀ , ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ, ਸਮਰਪਿਤ ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ ਸਾਂਝੇ ਕੀਤੇ , ਆਪਣੇ ਸੰਬੋਧਨ ਦੌਰਾਨ ਹਰਦਿਆਲ ਕੰਬੋਜ ਨੇ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਸਮਰਥਨ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹੈ , ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰਾਂ ਦੀ ਨਿਰੰਤਰ ਮਿਹਨਤ ਅਤੇ ਜਨਤਾ ਦੇ ਸਹਿਯੋਗ ਸਦਕਾ ਪੰਜਾਬ ਵਿੱਚ ਇੱਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣੇਗੀ
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਬਦਲਾਅ ਚਾਹੁੰਦੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ , ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਜੁੜ ਕੇ ਪਾਰਟੀ ਦੀਆਂ ਨੀਤੀਆਂ ਅਤੇ ਜਨਹਿਤ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ , ਸਮਾਗਮ ਦੌਰਾਨ ਪਾਰਟੀ ਵਰਕਰਾਂ ਨੇ ਵੀ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ , ਹਰਦਿਆਲ ਕੰਬੋਜ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਕਾਂਗਰਸ ਦੀ ਅਸਲ ਪੂੰਜੀ ਹੈ ਅਤੇ ਇਸੇ ਭਰੋਸੇ ਦੇ ਬਲ 'ਤੇ ਪਾਰਟੀ 2027 ਵਿੱਚ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ
