ਭਾਰਤੀ ਕਮਿਊਨਿਸਟ ਪਾਰਟੀ ਬਠਿੰਡਾ ਵੱਲੋਂ ਭਖਦੇ ਮੁੱਦਿਆਂ ਸਬੰਧੀ ਕਨਵੈਂਨਸ਼ਨ ਅਤੇ ਮਾਰਚ
ਅਸ਼ੋਕ ਵਰਮਾ
ਬਠਿੰਡਾ, 10 ਜੁਲਾਈ 2026 : ਭਾਰਤੀ ਕਮਿਊਨਿਸਟ ਪਾਰਟੀ ਦੇ ਸੱਦੇ 'ਤੇ ਅੱਜ ਪਾਰਟੀ ਦੀ ਜ਼ਿਲ੍ਹਾ ਬਠਿੰਡਾ ਇਕਾਈ ਨੇ ਜਸਵੀਰ ਸਿੰਘ ਆਕਲੀਆ,ਮੱਖਣ ਸਿੰਘ ਗੁਰੂਸਰ ਅਤੇ ਜਸਵੀਰ ਕੌਰ ਸਰਾਂ ਦੇ ਪ੍ਰਧਾਨਗੀ ਮੰਡਲ ਦੇ ਅਧਾਰਤ ਟੀਚਰਜ ਹੋਮ ਵਿਖੇ ਪੰਜਾਬ ਦੇ ਮੁੱਦਿਆਂ ਉੱਪਰ ਜਾਗਰੂਕਤਾ ਕਨਵੈਂਸ਼ਨ ਅਤੇ ਬਠਿੰਡਾ ਸ਼ਹਿਰ ਵਿੱਚ ਮਾਰਚ ਕੀਤਾ ਗਿਆ। ਕਨਵੈਂਸ਼ਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੇਂਦਰੀ ਐਗਜੈਕਟਿਵ ਮੈਂਬਰ ਅਤੇ ਸਾਬਕਾ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਈਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਹੈ ।ਪੰਜਾਬ ਦੇ ਪਾਣੀਆਂ ਦੀ ਵੰਡ ਵਿੱਚ ਪੰਜਾਬ ਨਾਲ ਧੱਕਾ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦਾ ਪਾਣੀ ਗੈਰ ਰਿਪੇਰੀਅਨ ਰਾਜਾਂ ਨੂੰ ਦਿੱਤਾ ਗਿਆ। ਪ੍ਰੰਤੂ ਕੋਈ ਰਾਇਲਟੀ ਨਹੀਂ ਦਿੱਤੀ ਗਈ । ਡੈਮਾਂ ਦਾ ਕੰਟਰੋਲ ਕੇਂਦਰ ਸਰਕਾਰ ਨੇ ਆਪਣੇ ਹੱਥਾਂ ਵਿੱਚ ਲਿਆ ਹੋਇਆ ਹੈ ਜਿਸ ਦੇ ਚਲਦਿਆਂ ਕੇਂਦਰ ਦੀ ਲਾਪਰਵਾਹੀ ਕਾਰਨ ਪੰਜਾਬ ਨੂੰ ਹਰ ਸਾਲ ਹੜਾਂ ਦਾ ਸ਼ਿਕਾਰ ਹੋਣਾ ਪੈਂਦਾ ਹੈ।
ਉਹਨਾਂ ਕਿਹਾ ਕਿ ਹੜ੍ਹਾਂ ਕਾਰਨ ਵੱਡੇ ਪੱਧਰ ਤੇ ਨੁਕਸਾਨ ਉਠਾਉਣਾ ਪੈਂਦਾ ਹੈ ।ਪੰਜਾਬ ਨੂੰ ਅੱਜ ਤੱਕ ਉਸ ਦੀ ਰਾਜਧਾਨੀ ਚੰਡੀਗੜ੍ਹ ਵੀ ਨਹੀਂ ਦਿੱਤੀ ਗਈ ਜੋ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਈ ਗਈ ਸੀ। ਉਹਨਾਂ ਮੰਗ ਕੀਤੀ ਕਿ ਪੰਜਾਬ ਦੇ ਪਾਣੀਆਂ ਦਾ ਹੱਲ ਰਿਪੇਰੀਅਨ ਸਿਧਾਂਤ ਅਨੁਸਾਰ ਕੀਤਾ ਜਾਵੇ ਡੈਮਾਂ ਦਾ ਕੰਟਰੋਲ ਪੰਜਾਬ ਹਵਾ ਲਈ ਕੀਤਾ ਜਾਵੇ । ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦਿੱਤੀ ਜਾਵੇ ।ਕੇਂਦਰ ਦੀ ਮੌਜੂਦਾ ਮੋਦੀ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿੱਚ ਸਾਰੀਆਂ ਸੰਵਿਧਾਨਿਕ ਸੰਸਥਾਵਾਂ ਨੂੰ ਤੋੜਨ ਤੇ ਲੱਗੀ ਹੋਈ ਹੈ ਅਤੇ ਦੇਸ਼ ਵਿੱਚ ਫਾਸ਼ੀਵਾਦ ਨੂੰ ਬੜਾਵਾ ਦੇ ਕੇ ਘੱਟ ਗਿਣਤੀਆਂ ਔਰਤਾਂ ਤੇ ਦਲਿਤਾਂ ਤੇ ਜ਼ੁਲਮ ਕਰ ਰਹੀ ਹੈ। ਐਸ ਆਈ ਆਰ ਦੇ ਨਾਂ ਤੇ ਵੱਡੀ ਪੱਧਰ ਤੇ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਰਹੀ ਹੈ। ਉਹਨਾਂ ਸਖਤ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਤਬਾਹ ਕਰਨਾ ਬੰਦ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਵੱਡੀ ਪੱਧਰ ਤੇ ਕੇਂਦਰ ਸਰਕਾਰ ਦੇ ਜੁਲਮਾਂ ਖਿਲਾਫ਼ ਅੰਦੋਲਨ ਦੇ ਰਸਤੇ ਪੈਣ ਲਈ ਮਜਬੂਰ ਹੋਣਗੇ ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਾਬਕਾ ਵਿਧਾਇਕ ਅਤੇ ਸਾਬਕਾ ਸੂਬਾ ਸਕੱਤਰ ਕਾ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੋਵੇਂ ਹੀ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੇ ਲੱਗੀਆਂ ਹੋਈਆਂ ਹਨ ਜਿੱਥੇ ਕੇਂਦਰ ਸਰਕਾਰ ਨੇ ਮਨਰੇਗਾ ਕਾਨੂੰਨ ਰੱਦ ਕਰਕੇ ਅਤੇ ਮਜ਼ਦੂਰਾਂ ਲਈ ਚਾਰ ਲੇਬਰ ਕੋਡ ਲਿਆ ਕੇ ਦੇਸ਼ ਦੇ ਮਜ਼ਦੂਰਾਂ ਦੇ ਰੁਜ਼ਗਾਰ ਮੰਗਣ ਅਤੇ ਰੁਜ਼ਗਾਰ ਦੌਰਾਨ ਅਧਿਕਾਰਾਂ ਨੂੰ ਖਤਮ ਕਰ ਦਿੱਤਾ ਹੈ।ਉੱਥੇ ਪੰਜਾਬ ਸਰਕਾਰ ਲਗਾਤਾਰ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਨੂੰ ਅਣਦੇਖਾ ਕਰਕੇ ਸਰਕਾਰੀ ਖਜ਼ਾਨੇ ਵਿੱਚੋਂ ਵੋਟ ਖਰੀਦਣ ਦੀਭਾਰਤੀ ਕਮਿਊਨਿਸਟ ਪਾਰਟੀ ਬਠਿੰਡਾ ਵੱਲੋਂ ਭਖਦੇ ਮੁੱਦਿਆਂ ਸਬੰਧੀ ਕਨਵੈਂਨਸ਼ਨ ਅਤੇ ਮਾਰਚ ਆਂ ਸਕੀਮਾਂ ਲਾ ਕੇ ਅਜਿਹੀਆਂ ਲੋਕ ਲਭਾਊ ਵਿਉਂਤਬੰਦੀਆਂ ਘੜ ਰਹੀ ਹੈ ਜਿਸ ਨਾਲ ਲੋਕਾਂ ਨੂੰ ਮੂਰਖ ਬਣਾਇਆ ਜਾ ਸਕੇ।
ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ ਹੋਈ ਹੈ ਅਤੇ ਆਏ ਦਿਨ ਜਿੱਥੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਕੁੱਟ ਰਹੀ ਹੈ, ਉੱਥੇ ਪੰਜਾਬ ਦਾ ਵੱਡੀ ਪੱਧਰ ਤੇ ਹਰ ਖੇਤਰ ਵਿੱਚੋਂ ਪੈਸਾ ਵੀ ਲੁੱਟ ਰਹੀ ਹੈ। ਕਾ ਅਰਸ਼ੀ ਨੇ ਮੰਗ ਕੀਤੀ ਕਿ ਪੁਰਾਣਾ ਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ। ਅਤੇ ਪੰਜਾਬ ਸਰਕਾਰ ਲੋਕਾਂ ਨੂੰ ਕੁੱਟਣ ਦੀ ਥਾਂ ਰੁਜ਼ਗਾਰ ਦੇਣ ਦਾ ਪ੍ਰਬੰਧ ਕਰੇ ।
ਕਨਵੈਂਸ਼ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲਾ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਨਾ ਤਾਂ ਪੰਜਾਬ ਦਾ ਕੋਈ ਮਸਲਾ ਕੇਂਦਰ ਤੋਂ ਹੱਲ ਕਰਵਾ ਸਕੀ ਹੈ ਅਤੇ ਨਾ ਹੀ ਕੋਈ ਠੋਸ ਖੇਤੀ ਨੀਤੀ ,ਉਦਯੋਗ ਨੀਤੀ ਜਾਂ ਵਪਾਰ ਨੀਤੀ ਲਿਆ ਸਕੀ ਹੈ।
ਉਹਨਾਂ ਕਿਹਾ ਕਿ ਪੰਜਾਬ ਅੰਦਰ ਵੱਡੀ ਪੱਧਰ ਤੇ ਨਸ਼ੇ ਦਾ ਕਾਰੋਬਾਰ ਫੈਲ ਰਿਹਾ ਹੈ ਜਿਸ ਨਾਲ ਪੰਜਾਬ ਦੀ ਨੌਜਵਾਨ ਪੀੜੀ ਦੇ ਭਵਿੱਖ ਤੇ ਪ੍ਰਸ਼ਨ ਚਿੰਨ ਲੱਗ ਗਿਆ ਹੈ। ਉਹਨਾਂ ਮੰਗ ਕੀਤੀ ਕਿ ਪੰਜਾਬ ਵਿੱਚੋਂ ਨਸ਼ੇ ਦੇ ਸੌਦਾਗਰਾਂ ਅਤੇ ਗੈਂਗਸਟਰਾਂ ਉੱਪਰ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਨਵੈਂਸ਼ਨ ਦੇ ਅਖੀਰ ਵਿੱਚ ਪ੍ਰਧਾਨਗੀ ਮੰਡਲ ਵੱਲੋਂ ਜ਼ਿਲਾ ਮੀਤ ਸਕੱਤਰ ਜਸਵੀਰ ਸਿੰਘ ਆਕਲੀਆ ਨੇ ਸੂਬਾ ਲੀਡਰਸ਼ਿਪ ਅਤੇ ਆਏ ਹੋਏ ਵਰਕਰਾਂ ਦਾ ਧੰਨਵਾਦ ਕੀਤਾ। ਇਸ ਕਨਵੈਂਸ਼ਨ ਵਿੱਚ ਹੋਰਨਾਂ ਤੋਂ ਇਲਾਵਾ ਮਿੱਠੂ ਸਿੰਘ ਘੁੱਦਾ,ਜਰਨੈਲ ਸਿੰਘ ਯਾਤਰੀ, ਸੁਖਦੇਵ ਸਿੰਘ ਕੁੱਬੇ, ਦਰਸ਼ਨ ਸਿੰਘ ਫੁੱਲੋ ਮਿੱਠੀ, ਹਰਨੇਕ ਸਿੰਘ ਆਲੀ ਕੇ,ਰਜਿੰਦਰ ਸਿੰਘ ਸੰਦੋਹਾ,ਇਕਬਾਲ ਸਿੰਘ,ਰਜਿੰਦਰ ਸਿੰਘ ਬਲਾੜ ਮਹਿਮਾ ਵੀ ਮੌਜੂਦ ਸਨ।