ਰੂਪਨਗਰ ਪੁਲਿਸ
ਦੀਦਾਰ ਗੁਰਨਾ
ਰੂਪਨਗਰ 10 ਜੁਲਾਈ 2026 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐਸਐਸਪੀ ਰੂਪਨਗਰ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਰੂਪਨਗਰ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ , ਇਸੇ ਲੜੀ ਤਹਿਤ ਪੁਲਿਸ ਚੌਂਕੀ ਪ੍ਰਖਾੜੀ ਦੀ ਟੀਮ ਨੇ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 65.5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ
ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ , ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਕੀਤਾ ਗਿਆ ਨਸ਼ੀਲਾ ਪਦਾਰਥ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦੀ ਸਪਲਾਈ ਕਿਸ-ਕਿਸ ਥਾਂ ਕੀਤੀ ਜਾਣੀ ਸੀ , ਨਾਲ ਹੀ ਇਸ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।