← ਪਿਛੇ ਪਰਤੋ
ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਪਟਿਆਲਾ 10 ਜੁਲਾਈ 2026 : ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਥਾਣਾ ਘੱਗਾ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖਦਿਆਂ ਇੱਕ ਨਸ਼ਾ ਸਪਲਾਇਰ ਨੂੰ ਕਾਬੂ ਕੀਤਾ ਹੈ , ਪੁਲਿਸ ਨੇ ਦੋਸ਼ੀ ਦੇ ਕਬਜ਼ੇ ਵਿੱਚੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ , ਇਸ ਤੋਂ ਇਲਾਵਾ, ਵਿਸ਼ੇਸ਼ ਚੈਕਿੰਗ ਅਤੇ ਕਾਰਵਾਈ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 6 ਮੋਟਰਸਾਈਕਲ ਵੀ ਜ਼ਬਤ (ਇੰਪਾਊਂਡ) ਕੀਤੇ ਗਏ ਨੇ , ਪਟਿਆਲਾ ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਤਾਂ ਜੋ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ
Total Responses : 136