ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 11 ਜੁਲਾਈ 2026 : SSP ਫਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਸਮੇਂ ਵਿਸ਼ੇਸ਼ ਚੈਕਿੰਗ ਅਤੇ ਨਾਕਾਬੰਦੀ ਮੁਹਿੰਮ ਚਲਾਈ ਗਈ , ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ, ਮੁੱਖ ਸੜਕਾਂ, ਚੌਰਾਹਿਆਂ ਅਤੇ ਆਉਣ-ਜਾਣ ਵਾਲੇ ਰਸਤਿਆਂ ’ਤੇ ਨਾਕੇ ਲਗਾ ਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ
ਪੁਲਿਸ ਟੀਮਾਂ ਵੱਲੋਂ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਡਰਾਈਵਰਾਂ ਦੇ ਦਸਤਾਵੇਜ਼ ਵੀ ਚੈੱਕ ਕੀਤੇ ਗਏ , ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ, ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕਸਣਾ ਅਤੇ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਸੀ
SSP ਸ਼ੁਭਮ ਅਗਰਵਾਲ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਅਤੇ ਭਰੋਸੇ ਦੀ ਰੱਖਿਆ ਕਰਨਾ ਪੁਲਿਸ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ , ਉਨ੍ਹਾਂ ਕਿਹਾ ਕਿ ਫਤਹਿਗੜ੍ਹ ਸਾਹਿਬ ਪੁਲਿਸ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ