SSP ਜੋਤੀ ਯਾਦਵ ਚੈਕਿੰਗ ਦੌਰਾਨ
ਦੀਦਾਰ ਗੁਰਨਾ
ਬਠਿੰਡਾ 11 ਜੁਲਾਈ 2026 : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੇ 'ਆਪ੍ਰੇਸ਼ਨ ਪ੍ਰਹਾਰ' ਤਹਿਤ ਬਠਿੰਡਾ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ , ਇਸ ਮੁਹਿੰਮ ਦੌਰਾਨ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਐੱਸਐੱਸਪੀ ਬਠਿੰਡਾ ਜੋਤੀ ਯਾਦਵ ਨੇ ਖੁਦ ਬਠਿੰਡਾ ਰੇਲਵੇ ਸਟੇਸ਼ਨ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ , ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ, ਸ਼ੱਕੀ ਵਾਹਨਾਂ ਅਤੇ ਸ਼ੱਕੀ ਵਸਤੂਆਂ ਦੀ ਬਰੀਕੀ ਨਾਲ ਜਾਂਚ ਕੀਤੀ
ਬਠਿੰਡਾ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ , ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ
ਪੁਲਿਸ ਵੱਲੋਂ ਲੋਕਾਂ ਦੀ ਸਹਾਇਤਾ ਲਈ ਐਂਟੀ-ਗੈਂਗਸਟਰ ਹੈਲਪਲਾਈਨ 93946-93946, ਸੇਫ਼ ਪੰਜਾਬ ਟਿਪਲਾਈਨ 97791-00200, ਐਮਰਜੈਂਸੀ ਸੇਵਾ 112 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930 'ਤੇ ਸੰਪਰਕ ਕਰਨ ਦੀ ਅਪੀਲ ਵੀ ਕੀਤੀ ਗਈ
.jpg)
