ਪ੍ਰੋਗਰਾਮ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 11 ਜੁਲਾਈ 2026 : ਮੱਛੀ ਪਾਲਣ ਵਿਭਾਗ, ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਜ਼ਿਲ੍ਹੇ ਦੇ ਕਿਸਾਨਾਂ ਨਾਲ ਰਾਸ਼ਟਰੀ ਮੱਛੀ ਪਾਲਕ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਲਗਭੱਗ 25 ਤੋ ਵੱਧ ਕਿਸਾਨਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ, ਸ੍ਰੀਮਤੀ ਰਸੂ ਮਹਿੰਦੀਰੱਤਾ ਨੇ ਦੱਸਿਆ ਕਿ ਇਸ ਮੌਕੇ ਮੱਛੀ ਪਾਲਕਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਮੱਛੀ ਪਾਲਣ ਦੇ ਕਿੱਤੇ ਨਾਲ ਜੁੜੇ ਵੱਖ – ਵੱਖ ਪ੍ਰੋਜੈਕਟ ਹਰ ਸਾਲ ਪਾਸ ਕੀਤੇ ਜਾਂਦੇ ਹਨ ਅਤੇ ਵਿਭਾਗ ਵੱਲੋਂ ਇਹਨਾਂ ਪ੍ਰੋਜੈਕਟਾਂ ਨੂੰ ਅਪਣਾਉਣ ਲਈ ਜਨਰਲ ਕੈਟਾਗਿਰੀ ਦੇ ਲਾਭਪਾਤਰੀਆਂ ਨੂੰ 40 ਫੀਸਦੀ ਅਤੇ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਮਹਿਲਾ ਲਾਭਪਾਤਰੀਆਂ ਨੂੰ 60 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ , ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਸਮੇਂ ਨਵੇਂ ਮੱਛੀ ਪਾਲਣ ਤਲਾਬਾਂ ਦੀ ਉਸਾਰੀ, ਮੱਛੀ ਅਤੇ ਉਸ ਦੇ ਉਤਪਾਦਾਂ ਦੀ ਢੋਆ – ਢੁਆਈ ਲਈ ਮੋਟਰਸਾਈਕਲ , ਆਟੋ ਰਿਕਸ਼ਾ, ਇੰਸੂਲੇਟਿਡ ਵੈਨ, ਮੱਛੀ ਦੀਆਂ ਦੁਕਾਨਾਂ ਦੀ ਉਸਾਰੀ ਅਤੇ ਰੈਨੋਵੇਸ਼ਨ ਆਦਿ ਗਤੀਵਿਧੀਆਂ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ
ਸ੍ਰੀਮਤੀ ਰਸ਼ੂ ਮਹਿੰਦੀਰੱਤਾ ਨੇ ਮੱਛੀ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਆਧੁਨਿਕ ਤਕਨੀਕਾਂ ਨੂੰ ਅਪਣਾਉਣ ਅਤੇ ਮੱਛੀ ਪਾਲਣ ਨੂੰ ਇੱਕ ਲਾਭਕਾਰੀ ਧੰਦਾ ਬਣਾਉਣ। ਉਨ੍ਹਾਂ ਭਰੋਸਾ ਦਿੱਤਾ ਕਿ ਮੱਛੀ ਪਾਲਣ ਵਿਭਾਗ ਹਮੇਸ਼ਾ ਮੱਛੀ ਪਾਲਕਾਂ ਨੂੰ ਤਕਨੀਕੀ ਮਾਰਗਦਰਸ਼ਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਦਿਵਾਉਣ ਲਈ ਵਚਨਬੱਧ ਹੈ
ਇਸ ਮੌਕੇ ਸ੍ਰੀਮਤੀ ਸੁਖਵਿੰਦਰ ਕੌਰ, ਸੀਨੀਅਰ ਮੱਛੀ ਪਾਲਣ ਅਫਸਰ, ਫਤਿਹਗੜ੍ਹ ਸਾਹਿਬ ਵੱਲੋਂ ਕਿਸਾਨਾਂ ਨੂੰ ਮੱਛੀ ਪਾਲਣ ਦੀਆਂ ਨਵੀਨਤਮ ਵਿਗਿਆਨਕ ਤਕਨੀਕਾਂ ਅਤੇ ਆਧੁਨਿਕ ਪ੍ਰਬੰਧਨ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ , ਇਸ ਮੌਕੇ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋਫੈਸ਼ਰ ਸ੍ਰੀ ਗੁਰਅੰਸ਼ਪ੍ਰੀਤ ਸਿੰਘ ਸੇਠੀ ਮਿਸ ਦਿਲਪ੍ਰੀਤ ਕੌਰ, ਮੱਛੀ ਪਾਲਣ ਅਫਸਰ ਹਾਜਰ ਸਨ