ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ ਨੇ ਖਿਡਾਰੀਆਂ ਨੂੰ ਵੰਡੀਆਂ ਖੇਡ ਜਰਸੀਆਂ
ਅਸ਼ੋਕ ਵਰਮਾ
ਰਾਮਪੁਰਾ ਫੂਲ, 12 ਜੁਲਾਈ : 'ਤਰਨਜੋਤ ਵੈਲਫੇਅਰ ਸੁਸਾਇਟੀ ਬੱਲ੍ਹੋ ਨੇ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਦੇ ਮਾਣ-ਸਨਮਾਨ ਨੂੰ ਵਧਾਉਣ ਲਈ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਟੋਫੀ ਦੀ ਅਗਵਾਈ ਵਿੱਚ ਕ੍ਰਿਕਟ ਦੇ ਖਿਡਾਰੀਆਂ ਨੂੰ ਜਰਸੀਆਂ ਵੰਡੀਆਂ ਗਈਆਂ। ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਪ੍ਰਧਾਨ ਅਵਤਾਰ ਸਿੰਘ ਨੇ ਐਲਾਨ ਕੀਤਾ ਕਿ ਖਿਡਾਰੀਆਂ ਦੀ ਸਿਹਤ ਅਤੇ ਚੰਗੀ ਖੁਰਾਕ ਨੂੰ ਮੁੱਖ ਰੱਖਦਿਆਂ ਸੰਸਥਾ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਹਰ ਐਤਵਾਰ ਖਿਡਾਰੀਆਂ ਨੂੰ ਵਿਸ਼ੇਸ਼ ਰਿਫ੍ਰੈਸ਼ਮੈਂਟ (ਪੌਸ਼ਟਿਕ ਆਹਾਰ) ਦਿੱਤੀ ਜਾਇਆ ਕਰੇਗੀ।
ਇਸ ਮੌਕੇ ਸੰਸਥਾ ਦੇ ਬੁਲਾਰੇ ਭੁਪਿੰਦਰ ਸਿੰਘ ਜਟਾਣਾ ਅਤੇ ਸਰਪੰਚ ਅਮਰਜੀਤ ਕੌਰ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਖੇਡ ਮੈਦਾਨਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਸਹੂਲਤ ਲਈ ਖੇਡ ਮੈਦਾਨ ਅੰਦਰ ਬੈਡਮਿੰਟਨ ਅਤੇ ਬਾਸਕਟਬਾਲ ਤੋ ਇਲਾਵਾ ਵਿਸ਼ੇਸ਼ ਟ੍ਰੈਕ ਤਿਆਰ ਕੀਤੇ ਜਾ ਰਹੇ ਹਨ ਅਤੇ ਰਾਤ ਸਮੇਂ ਖੇਡਣ ਲਈ ਫਲੱਡ ਲਾਈਟਾਂ ਦੇ ਪੁਖ਼ਤਾ ਪ੍ਰਬੰਧ ਹੋ ਚੁੱਕੇ ਹਨ । ਖੇਡ ਮੈਦਾਨ ਨੂੰ ਖੂਬਸੂਰਤ ਬਣਾਉਣ ਲਈ ਘਾਹ ਅਤੇ ਆਲੇ-ਦੁਆਲੇ ਸਜਾਵਟੀ ਪੌਦੇ ਲਾ ਕੇ ਸੁੰਦਰੀਕਰਨ ਕੀਤਾ ਜਾਵੇਗਾ ।ਕੋਚ ਰਾਜਭਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਨੇ ਤਰਨਜੋਤ ਵੈਲਫੇਅਰ ਸੁਸਾਇਟੀ ਦਾ ਧੰਨਵਾਦ ਕਰਦਿਆ ਕਿਹਾ ਕਿ ਜੇਕਰ ਪਿੰਡਾਂ ਵਿੱਚ ਅਜਿਹੇ ਆਧੁਨਿਕ ਅਤੇ ਚੰਗੇ ਖੇਡ ਮੈਦਾਨ ਹੋਣਗੇ, ਤਾਂ ਹੀ ਖਿਡਾਰੀਆਂ ਅਤੇ ਸਕੂਲੀ ਬੱਚਿਆਂ ਦੀ ਖੇਡਾਂ ਪ੍ਰਤੀ ਰੁਚੀ ਵਧੇਗੀ । ਇਸ ਮੌਕੇ ਪਿੰਡ ਦੇ ਖਿਡਾਰੀ ਅਤੇ ਸੰਸਥਾ ਦੇ ਸਲਾਹਕਾਰ ਕਰਮਜੀਤ ਸਿੰਘ , ਗੁਲਾਬ ਸਿੰਘ ,ਕੇਵਲ ਸਿੰਘ ,ਰੇਸ਼ਮ ਸਿੰਘ ,ਸੁਖਪਾਲ ਕੋਰ ,ਹਰਬੰਸ ਕੋਰ ਤੇ ਪੰਚ ਹਾਕਮ ਸਿੰਘ ,ਕਰਮਜੀਤ ਸਿੰਘ ,ਰਾਮ ਸਿੰਘ ,ਰਾਜਵੀਰ ਕੌਰ ,ਰਣਜੀਤ ਕੌਰ ਅਤੇ ਹਰਵਿੰਦਰ ਕੌਰ ਹਾਜ਼ਰ ਸਨ ।