ਸਰਬਜੀਤ ਸਿੰਘ ਮੱਖਣ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 15 ਜੁਲਾਈ 2026 : ਸੀਨੀਅਰ ਭਾਜਪਾ ਆਗੂ ਸਰਬਜੀਤ ਸਿੰਘ ਮੱਖਣ ਨੇ ਸ੍ਰੀ ਹੇਮਕੁੰਡ ਸਾਹਿਬ ਲਈ ਰੋਪਵੇ ਪ੍ਰਾਜੈਕਟ ਨੂੰ ਮਨਜ਼ੂਰੀ ਮਿਲਣ 'ਤੇ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ , ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸਿੱਖ ਕੌਮ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇੱਕ ਮਹੱਤਵਪੂਰਨ ਮੰਗ ਨੂੰ ਪੂਰਾ ਕੀਤਾ ਗਿਆ ਹੈ ਅਤੇ ਇਸ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਹੋਇਆ ਹੈ
ਸਰਬਜੀਤ ਸਿੰਘ ਮੱਖਣ ਨੇ ਕਿਹਾ ਕਿ ਸ੍ਰੀ ਹੇਮਕੁੰਡ ਸਾਹਿਬ ਸਿੱਖ ਧਰਮ ਦਾ ਇੱਕ ਅਤਿ ਪਵਿੱਤਰ ਧਾਰਮਿਕ ਅਸਥਾਨ ਹੈ , ਜਿੱਥੇ ਹਰ ਸਾਲ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ , ਉਨ੍ਹਾਂ ਦੱਸਿਆ ਕਿ ਮੁਸ਼ਕਲ ਪਹਾੜੀ ਰਸਤੇ ਕਾਰਨ ਬਹੁਤ ਸਾਰੇ ਬਜ਼ੁਰਗ, ਅਪਾਹਜ ਅਤੇ ਸਰੀਰਕ ਤੌਰ 'ਤੇ ਕਮਜ਼ੋਰ ਸ਼ਰਧਾਲੂ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ , ਰੋਪਵੇ ਬਣਨ ਨਾਲ ਹੁਣ ਇਹ ਵਰਗ ਵੀ ਆਸਾਨੀ ਅਤੇ ਸੁਰੱਖਿਅਤ ਢੰਗ ਨਾਲ ਸ੍ਰੀ ਹੇਮਕੁੰਡ ਸਾਹਿਬ ਦੇ ਦਰਸ਼ਨ ਕਰ ਸਕੇਗਾ
ਅੰਤ ਵਿੱਚ ਸਰਬਜੀਤ ਸਿੰਘ ਮੱਖਣ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਸਿੱਖ ਕੌਮ ਲਈ ਹਮੇਸ਼ਾ ਯਾਦਗਾਰ ਰਹੇਗਾ