ਟੀ.ਬੀ ਇਲਾਜਯੋਗ ਹੈ ਨਾ ਕਿ ਜਾਨਲੇਵਾ : ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ
ਬਠਿੰਡਾ, 16 ਜੁਲਾਈ 2026 :ਟੀ.ਬੀ ਬਿਮਾਰੀ ਦੀ ਸਮੇਂ ਸਿਰ ਪਛਾਣ ਅਤੇ ਪੂਰਾ ਇਲਾਜ ਜਰੂਰੀ ਹੈ। ਟੀ.ਬੀ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ ਅਤੇ ਇਲਾਜ ਅਧੂਰਾ ਨਾ ਛੱਡਿਆ ਜਾਵੇ। ਟੀ.ਬੀ ਦੀ ਬਿਮਾਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਕਿਹਾ ਕਿ ਟੀ.ਬੀ ਦੀ ਰੋਕਥਾਮ ਲਈ ਇਲਾਜ ਦੇ ਨਾਲ ਨਾਲ ਜਾਗਰੂਕਤਾ ਦੀ ਵਧੇਰੇ ਲੋੜ ਹੈ । ਨੈਸ਼ਨਲ ਟੀ.ਬੀ ਅਲੀਮੀਨੇਸ਼ਨ ਪ੍ਰੋਗਰਾਮ ਅਧੀਨ ਚੱਲ ਰਹੀ 100 ਦਿਨਾਂ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਅਧਿਕਾਰੀ/ਕਰਮਚਾਰੀਆ ਵੱਲੋਂ ਪਿੰਡ ਪਿੰਡ ਜਾ ਕੇ ਟੀ.ਬੀ ਦੇ ਸ਼ੱਕੀ ਮਰੀਜਾਂ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਸਮੇਂ ਸਿਰ ਉਹਨਾਂ ਦਾ ਇਲਾਜ ਹੋ ਸਕੇ ।
ਉਹਨਾਂ ਕਿਹਾ ਕਿ ਟੀ.ਬੀ ਸਬੰਧੀ ਸਿਹਤ ਵਿਭਾਗ ਵੱਲੋਂ ਪਿੰਡ ਪੱਧਰ ਤੇ ਸਕ੍ਰੀਨਿੰਗ, ਵਿਸ਼ੇਸ਼ ਕੈਂਪਾਂ ਦਾ ਆਯੋਜਨ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆ ਜਾ ਰਹੀਆਂ ਹਨ ਅਤੇ ਟੀ.ਬੀ ਦੇ ਹਰ ਮਰੀਜ਼ ਦੀ ਪਛਾਣ ਕਰਕੇ ਉਸਨੂੰ ਤੁਰੰਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਟੀ.ਬੀ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ ਅਤੇ ਇਲਾਜ ਅਧੂਰਾ ਨਾ ਛੱਡਿਆ ਜਾਵੇ। ਉਹਨਾਂ ਦੱਸਿਆ ਕਿ ਟੀ.ਬੀ ਦਾ ਪੂਰਾ ਇਲਾਜ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਪੋਸ਼ਣ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ 100 ਦਿਨਾਂ ਮੁਹਿੰਮ ਤਹਿਤ ਸ਼ੱਕੀ ਮਰੀਜ਼ਾਂ ਦੀ ਵੱਧ ਤੋਂ ਵੱਧ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਡਰਨ ਟੈਸਟਿੰਗ ਸਹੂਲਤਾਂ ਰਾਹੀਂ ਟੀ.ਬੀ ਦੀ ਪੁਸ਼ਟੀ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਟੀ.ਬੀ ਇੱਕ ਠੀਕ ਹੋਣ ਵਾਲੀ ਬਿਮਾਰੀ ਹੈ ਅਤੇ ਸਮੇਂ ਸਿਰ ਇਲਾਜ ਨਾਲ ਇਸ ਤੋਂ ਪੂਰੀ ਤਰ੍ਹਾਂ ਮੁਕਤੀ ਹਾਸਲ ਕੀਤੀ ਜਾ ਸਕਦੀ ਹੈ।