ਪ੍ਰਿੰਸੀਪਲ ਸ਼੍ਰੀਮਤੀ ਜਸਦੀਪ ਕੌਰ ਕਾਹਲੋਂ ਨੇ ਸਿਮਰਨ ਨੂੰ ਸਨਮਾਨਿਤ ਕਰਦੇ ਹੋਏ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 17 ਜੁਲਾਈ 2026 : ਸੈਫਰਨ ਸਿਟੀ ਸਕੂਲ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਸਿਮਰਨ ਕੌਰ ਨੇ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ , ਸਿਮਰਨ ਨੇ ਆਪਣੀ ਬਿਹਤਰੀਨ ਨਿਸ਼ਾਨੇਬਾਜ਼ੀ ਅਤੇ ਦ੍ਰਿੜ੍ਹ ਇਰਾਦੇ ਦਾ ਮੁਜ਼ਾਹਰਾ ਕਰਦੇ ਹੋਏ ਜੂਨੀਅਰ ਮਹਿਲਾ ਵਰਗ ਦੇ 10 ਮੀਟਰ ਰਾਈਫਲ ਸ਼ੂਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਜਿੱਤਿਆ , ਇਸ ਦੇ ਨਾਲ ਹੀ ਉਸ ਨੇ ਆਪਣੀ ਸਫਲਤਾ ਨੂੰ ਅੱਗੇ ਵਧਾਉਂਦੇ ਹੋਏ ਯੂਥ ਮਹਿਲਾ ਅਤੇ ਮਹਿਲਾ ਵਰਗ ਦੋਵਾਂ ਵਿੱਚ ਕਾਂਸੀ ਦੇ ਤਗਮੇ (ਬ੍ਰੌਂਜ ਮੈਡਲ) ਹਾਸਲ ਕੀਤੇ
ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਜਸਦੀਪ ਕੌਰ ਜੀ ਕਾਹਲੋਂ ਨੇ ਸਿਮਰਨ ਦੀ ਇਸ ਬੇਮਿਸਾਲ ਪ੍ਰਾਪਤੀ ਲਈ ਉਸ ਨੂੰ ਸਨਮਾਨਿਤ ਕੀਤਾ ਅਤੇ ਉਸ ਦੀ ਮਿਹਨਤ, ਅਨੁਸ਼ਾਸਨ ਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ , ਉਨ੍ਹਾਂ ਨੇ ਇਸ ਨੌਜਵਾਨ ਨਿਸ਼ਾਨੇਬਾਜ਼ ਨੂੰ ਭਵਿੱਖ ਦੀਆਂ ਚੈਂਪੀਅਨਸ਼ਿਪਾਂ ਵਿੱਚ ਹੋਰ ਸਫਲਤਾਵਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ , ਸਮੁੱਚੇ ਸੈਫਰਨ ਪਰਿਵਾਰ ਨੂੰ ਸਿਮਰਨ ਦੀ ਇਸ ਪ੍ਰਾਪਤੀ 'ਤੇ ਬਹੁਤ ਮਾਣ ਹੈ ਅਤੇ ਉਹ ਉਸ ਦੇ ਸੁਨਹਿਰੀ ਭਵਿੱਖ ਲਈ ਦੁਆ ਕਰਦੇ ਹਨ

